ਨਵੀਂ ਦਿੱਲੀ: ਹੁਣ ਦਿੱਲੀ ‘ਚ 5 ਲੋਕ ਇਕੱਠੇ ਨਹੀਂ ਖੜ ਸਕਦੇ। ਦਿੱਲੀ ‘ਚ 5 ਅਕਤੂਬਰ ਤੱਕ ਨਵਾਂ ਕਾਨੂੰਨ ਲਾਗੂ ਹੋਇਆ ਹੈ। ਇਸ ਕਾਰਨ ਜੇਕਰ 5 ਲੋਕ ਇਕੱਠੇ ਨਿਕਲਦੇ ਹਨ ਤਾਂ ਪੁਲਿਸ ਉਨ੍ਹਾਂ ਖਿਲਾਫ ਵੀ ਕਾਰਵਾਈ ਕਰ ਸਕਦੀ ਹੈ। ਇਨ੍ਹਾਂ ਥਾਵਾਂ ’ਤੇ ਰੋਸ ਮੁਜ਼ਾਹਰੇ ਕਰਨ ’ਤੇ ਮੁਕੰਮਲ ਪਾਬੰਦੀ ਰਹੇਗੀ। ਕੋਈ ਵੀ ਕਿਸੇ ਕਿਸਮ ਦਾ ਹਥਿਆਰ ਲੈ ਕੇ ਨਹੀਂ ਜਾ ਸਕੇਗਾ। ਰਾਜਧਾਨੀ ਦਿੱਲੀ ਵਿੱਚ ਅਗਲੀ 5 ਅਕਤੂਬਰ ਤੱਕ ਧਾਰਾ 163 ਲਾਗੂ ਕਰ ਦਿੱਤੀ ਗਈ ਹੈ। ਪਹਿਲਾਂ ਇਸ ਨੂੰ ਧਾਰਾ 144 ਵਜੋਂ ਜਾਣਿਆ ਜਾਂਦਾ ਸੀ। ਦਿੱਲੀ ਪੁਲਿਸ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਪੁਲਿਸ ਨੂੰ ਕੁਝ ਖੁਫੀਆ ਰਿਪੋਰਟਾਂ ਮਿਲੀਆਂ ਸਨ। ਕੁਝ ਲੋਕ ਵਕਫ ਬੋਰਡ ਸੋਧ ਬਿੱਲ ਅਤੇ ਈਦਗਾਹ ਮੁੱਦੇ ਨੂੰ ਲੈ ਕੇ ਪਰੇਸ਼ਾਨੀ ਪੈਦਾ ਕਰ ਸਕਦੇ ਹਨ। ਇਸ ਤੋਂ ਇਲਾਵਾ ਦੋ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ, ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਨੀਅਤ ਨਾਲ ਗੜਬੜ ਵੀ ਫੈਲਾਈ ਜਾ ਸਕਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ ਹਨ।
ਦਿੱਲੀ ਪੁਲਿਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੀਐਨਐਸਐਸ (ਭਾਰਤੀ ਨਿਆਂ ਸੰਹਿਤਾ) ਦੀ ਧਾਰਾ 163 ਨਵੀਂ ਦਿੱਲੀ, ਕੇਂਦਰੀ ਦਿੱਲੀ, ਉੱਤਰੀ ਦਿੱਲੀ ਨੂੰ ਛੱਡ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਲਾਗੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।