ਬਟਾਲਾ: ਪੰਜਾਬ ਦੇ ਬਟਾਲਾ ‘ਚ ਥਾਣੇ ‘ਚ ਧਮਾਕਾ ਹੋਣ ਦੀ ਖਬਰ ਮਿਲੀ ਹੈ। ਹਾਲਾਂਕਿ ਪੁਲਿਸ ਅਧਿਕਾਰੀ ਇਸ ਸਬੰਧੀ ਕੁੱਝ ਵੀ ਪੁਸ਼ਟੀ ਨਹੀਂ ਕਰ ਰਹੇ ਹਨ। ਪਰ ਸੂਤਰਾਂ ਅਨੁਸਾਰ ਆਸ-ਪਾਸ ਦੇ ਲੋਕਾਂ ਨੇ ਤਿੰਨ ਧਮਾਕਿਆਂ ਦੀ ਆਵਾਜ਼ ਸੁਣੀ ਹੈ। ਜਿਸ ਤੋਂ ਬਾਅਦ ਪੁਲਿਸ ਇਲਾਕੇ ‘ਚ ਜਾਂਚ ਕਰਦੀ ਨਜ਼ਰ ਆਈ।
ਧਮਾਕਿਆਂ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਲੋਕ ਨੀਂਦ ਤੋਂ ਜਾਗ ਗਏ। ਉਧਰ ਪੁਲਿਸ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ ਅਤੇ ਜਾਂਚ ‘ਚ ਜੁਟੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।