ਹੁਣ ਮੂੰਹ ਢੱਕ ਕੇ ਬਾਹਰ ਨਿਕਲਣ ਤੋਂ ਹੋਵੋ ਸਾਵਧਾਨ, ਭਰਨਾ ਪੈ ਸਕਦੈ ਜੁਰਮਾਨਾ

Rajneet Kaur
2 Min Read

ਨਿਊਜ਼ ਡੈਸਕ: ਹੁਣ ਮੂੰਹ ਢੱਕ ਕੇ ਬਾਹਰ ਨਿਕਲਣ ‘ਤੇ ਪਾਬੰਧੀ ਲੱਗ ਗਈ ਹੈ। ਫਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ  ਰਾਜੇਸ਼ ਧੀਮਾਨ IAS ਨੇ ਵਹੀਕਲ ਡਰਾਈਵ ਕਰਦੇ ਅਤੇ ਸੜਕ ਤੇ ਪੈਦਲ ਚਲਦੇ ਆਮ ਨਾਗਰਿਕਾਂ ਨੂੰ ਲੈ ਕੇ ਹੁਕਮ ਜਾਰੀ ਕੀਤਾ  ਹੈ।

ਦਸ ਦਈਏ ਕਿ ਸ਼ਹਿਰਾਂ ਵਿੱਚ ਆਮ ਤੌਰ ’ਤੇ ਬਹੁਤ ਸਾਰੇ ਲੋਕ ਮੂੰਹ ਢੱਕ ਕੇ ਸੜਕਾਂ ’ਤੇ ਨਿਕਲਦੇ ਹਨ। ਅਜਿਹੇ ‘ਚ ਕਈ ਲੋਕ ਮੂੰਹ ਢੱਕ ਕੇ ਹੀ ਅਪਰਾਧ ਕਰਦੇ ਹਨ ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਡਿਪਟੀ ਕਮਿਸ਼ਨਰ ਵੱਲੋਂ ਇਹ ਆਦੇਸ਼ ਦਿੱਤੇ ਗਏ ਹਨ ਕਿ ਜੇ ਕੋਈ ਮੂੰਹ ਢੱਕ ਕੇ ਬਾਹਰ ਨਿਕਲਿਆ ਤਾਂ ਉਸ ਖਿਲਾਫ ਸਖ਼ਤ  ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਨਾਗਰਿਕਾਂ ਨੂੰ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ ਲੱਗਾ ਦਿਤੀ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰ ਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੋਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment