ਚੰਡੀਗੜ੍ਹ: ਹਰਿਆਣਾ ਦੇ ਸਾਬਕਾ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਵੱਲੋਂ ਭਲਵਾਨ ਵਿਨੇਸ਼ ਫੋਗਾਟ ਨੂੰ ਟਿਕਟ ਦੇਣ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਜੇਕਰ ਵਿਨੇਸ਼ ਫੋਗਾਟ ਦੇਸ਼ ਦੀ ਧੀ ਤੋਂ ਕਾਂਗਰਸ ਦੀ ਧੀ ਬਣਨਾ ਚਾਹੁੰਦੀ ਹੈ ਤਾਂ ਭਾਜਪਾ ਨੂੰ ਇਸ ਵਿੱਚ ਕੋਈ ਇਤਰਾਜ਼ ਨਹੀਂ ਹੈ। ਵਿਜ ਨੇ ਇਹ ਟਿੱਪਣੀ ਵੀਰਵਾਰ ਨੂੰ ਅੰਬਾਲਾ ਛਾਉਣੀ ਸਥਿਤ ਭਾਜਪਾ ਦੇ ਚੋਣ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ।
ਕਾਂਗਰਸ ਵੱਲੋਂ ਬਜਰੰਗ ਪੂਨੀਆ ਨੂੰ ਟਿਕਟ ਦਿੱਤੇ ਜਾਣ ਦੀਆਂ ਅਟਕਲਾਂ ‘ਤੇ ਵਿਜ ਨੇ ਇਹ ਵੀ ਕਿਹਾ ਕਿ ਕਾਂਗਰਸ ਪਹਿਲੇ ਦਿਨ ਤੋਂ ਹੀ ਇਨ੍ਹਾਂ ਖਿਡਾਰੀਆਂ ਨੂੰ ਆਪਣੇ ਹੱਕ ‘ਚ ਭੁਗਤਾਉਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਇਨ੍ਹਾਂ ਦੀ ਹੀ ਉਕਸਾਹਟ ਕਾਰਨ ਅੰਦੋਲਨ ਸ਼ੁਰੂ ਹੋਇਆ ਸੀ। ਨਹੀਂ ਤਾਂ ਖਿਡਾਰੀਆਂ ਦਾ ਮਸਲਾ ਪਹਿਲਾਂ ਹੀ ਹੱਲ ਹੋ ਸਕਦਾ ਸੀ।
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਜਾਰੀ ਪਹਿਲੀ ਸੂਚੀ ਤੋਂ ਬਾਅਦ ਟਿਕਟਾਂ ਨਾ ਮਿਲਣ ‘ਤੇ ਪਾਰਟੀ ‘ਚ ਫੈਲੇ ਗੁੱਸੇ ‘ਤੇ ਅਨਿਲ ਵਿੱਜ ਨੇ ਕਿਹਾ ਕਿ 90 ਸੀਟਾਂ ‘ਤੇ ਚੋਣਾਂ ਹੋਣੀਆਂ ਹਨ ਅਤੇ ਕਈ ਲੋਕ ਹਰ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ। ਪਾਰਟੀ ਨੇ ਉਮੀਦਵਾਰਾਂ ਨੂੰ ਮੁੱਖ ਰੱਖਦਿਆਂ 67 ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਮਾਮੂਲੀ ਨਾਰਾਜ਼ਗੀ ਹੈ, ਪਰ ਉਹ ਸ਼ਾਂਤ ਹੋ ਜਾਣਗੇ। ਆਗੂਆਂ ਦੇ ਅਸਤੀਫ਼ਿਆਂ ‘ਤੇ ਪੁੱਛੇ ਗਏ ਸਵਾਲ ‘ਤੇ ਵਿਜ ਨੇ ਕਿਹਾ ਕਿ ਸਾਰੇ ਨਾਰਾਜ਼ ਆਗੂਆਂ ਨੂੰ ਮਨਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਪਾਰਟੀ ‘ਚ ਕੋਈ ਅਸੰਤੁਸ਼ਟੀ ਨਾਂ ਰਹੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।