ਹੁਣ ਗਵਰਨਰ ਨਹੀਂ CM ਹੋਣਗੇ ਯੂਨੀਵਰਸਿਟੀਆਂ ਦੇ ਚਾਂਸਲਰ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੀਆਂ ਯੂਨੀਵਰਸਿਟੀਆਂ ‘ਚ ਗਵਰਨਰ ਦੀ ਥਾਂ ਹੁਣ CM ਨੂੰ ਚਾਂਸਲਰ ਬਣਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ । ਅੱਜ ਵਿਧਾਨਸਭਾ ‘ਚ ਬਿੱਲ ਲਿਆਂਦਾ ਜਾਵੇਗਾ। ਸੋਮਵਾਰ ਨੂੰ ਕੈਬਨਿਟ ਦੀ ਬੈਠਕ ’ਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ। CM ਮਾਨ ਨੇ ਇਸ ਫ਼ੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਬਿੱਲ ਪੱਛਮੀ ਬੰਗਾਲ ਸਰਕਾਰ ਵੱਲੋਂ ਬਣਾਏ ਗਏ ਬਿੱਲ ਦੀ ਤਰਜ਼ ’ਤੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ’ਚ ਕਾਨੂੰਨੀ ਰਾਇ ਵੀ ਲਈ ਹੈ। ਬਿੱਲ ‘ਚ ਰਾਜਪਾਲ ਦੀ ਥਾਂ CM ਨੂੰ ਚਾਂਸਲਰ ਬਣਾਇਆ ਜਾਵੇਗਾ।

ਦਸਣਯੋਗ ਹੈ ਕਿ ਪਿਛਲੇ ਸਾਲ ਪੱਛਮੀ ਬੰਗਾਲ ’ਚ ਵੀ ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਯੂਨੀਵਰਸਿਟੀ ਦੇ ਵੀਸੀ ਨੂੰ ਲਗਾਉਣ ਨੂੰ ਲੈ ਕੇ ਕਾਫ਼ੀ ਤਕਰਾਰ ਹੋਈ ਸੀ। ਜਿਸ ਕਾਰਨ ਮਮਤਾ ਬੈਨਰਜੀ ਸਰਕਾਰ ਨੇ ਇਕ ਬਿੱਲ ਪਾਸ ਕਰ ਕੇ ਰਾਜਪਾਲ ਦੀ ਜਗ੍ਹਾ ਮੁੱਖ ਮੰਤਰੀ ਨੂੰ ਰਾਜ ਸਰਕਾਰ ਵੱਲੋਂ ਚਲਾਈ ਜਾ ਰਹੀ ਯੂਨੀਵਰਸਿਟੀ ਦਾ ਚਾਂਸਲਰ ਬਣਾਇਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment