ਹੁਣ ਟੈਕਸ ਨਾ ਭਰਨ ਵਾਲਿਆਂ ਦੀ ਖ਼ੈਰ ਨਹੀਂ

Rajneet Kaur
2 Min Read

ਨਿਊਜ਼ ਡੈਸਕ: ਜੇਕਰ ਹੁਣ ਸਮੇਂ ਸਿਰ ਆਪਣਾ ਟੈਕਸ ਅਦਾ ਨਾ ਕੀਤਾ ਤਾਂ ਮੁਸ਼ਕਿਲਾਂ ‘ਚ ਫਸ ਸਕਦੇ ਹੋ। ਹੁਣ MCD ਵੱਲੋਂ ਇੱਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ।ਦਰਅਸਲ, MCD ਬਕਾਇਆ ਟੈਕਸ ਦੇ ਖਿਲਾਫ ਮੁਕੱਦਮਾ ਸ਼ੁਰੂ ਕਰਨ ਜਾ ਰਿਹਾ ਹੈ। ਦਿੱਲੀ ਮਿਉਂਸਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਉਨ੍ਹਾਂ ਲੋਕਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ ਦੇ ਪ੍ਰਾਪਰਟੀ ਟੈਕਸ ਦੇ ਬਕਾਏ 25 ਲੱਖ ਰੁਪਏ ਤੋਂ ਵੱਧ ਹਨ ਅਤੇ ਜਲਦੀ ਹੀ ਅਜਿਹੇ ‘ਟੈਕਸ ਚੋਰੀ ਕਰਨ ਵਾਲਿਆਂ’ ਵਿਰੁੱਧ ਮੁਕੱਦਮਾ ਸ਼ੁਰੂ ਕੀਤਾ ਜਾਵੇਗਾ।

ਇੱਕ ਬਿਆਨ ਵਿੱਚ, ਦਿੱਲੀ ਨਗਰ ਨਿਗਮ (MCD) ਨੇ ਅਜਿਹੇ ਸਾਰੇ ਜਾਇਦਾਦ ਮਾਲਕਾਂ ਨੂੰ ਪੋਰਟਲ ਰਾਹੀਂ ਯੂਪੀਆਈਸੀ (ਯੂਨੀਕ ਪ੍ਰਾਪਰਟੀ ਆਈਡੈਂਟੀਫਿਕੇਸ਼ਨ ਕੋਡ) ਆਈਡੀ ਕੱਢਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਦਾ ਡਾਟਾ  ਇਸਦੀ ਵੈਬਸਾਈਟ ‘ਤੇ ਉਪਲਬਧ ਨਹੀਂ ਹੈ। ਕਿਹਾ ਗਿਆ ਸੀ ਕਿ ਯੂਪੀਆਈਸੀ ਆਈਡੀ ਪ੍ਰਾਪਤ ਕਰਨ ਦੀ ਆਖਰੀ ਮਿਤੀ 31 ਦਸੰਬਰ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਐਮਸੀਡੀ ਨਾਗਰਿਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ, ਇਸ ਦੇ ਮੁਲਾਂਕਣ ਅਤੇ ਉਗਰਾਹੀ ਵਿਭਾਗ ਨੇ ਬਕਾਇਆ ਪ੍ਰਾਪਰਟੀ ਟੈਕਸ ਨਾਲ ਸਬੰਧਤ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ, ਉਨ੍ਹਾਂ ਮਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੇ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ 25 ਲੱਖ ਰੁਪਏ ਤੋਂ ਵੱਧ ਹੈ।

ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ ਐਕਟ ਦੇ ਅਨੁਸਾਰ, ਸਵੈ-ਮੁਲਾਂਕਣ ਦੇ ਆਧਾਰ ‘ਤੇ ਪ੍ਰਾਪਰਟੀ ਟੈਕਸ ਜਮ੍ਹਾ ਕਰਨ ਦੀ ਜ਼ਿੰਮੇਵਾਰੀ ਸਿਰਫ ਜਾਇਦਾਦ ਮਾਲਕਾਂ ਦੀ ਹੈ। ਐਮਸੀਡੀ ਜਲਦੀ ਹੀ ਪ੍ਰਾਪਰਟੀ ਟੈਕਸ ਡਿਫਾਲਟਰਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਅਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment