ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ‘ਚ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ ਮੁਹਿੰਮ ਸ਼ੂਰੂ ਕਰਨ ਜਾ ਰਹੀ ਹੈ।  ਮਾਨ ਸਰਕਾਰ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ DGP ਪੰਜਾਬ ਗੌਰਵ ਯਾਦਵ ਨੇ ਪੂਰੀ ਪੁਲਿਸ ਫੋਰਸ ਨੂੰ ਸੜਕ ਹਾਦਸਿਆਂ ਦੀ ਦਰ ਵਿੱਚ ਕਮੀ ਲੈਣ ਦੇ ਲਈ ਤਿਆਰੀ ਪੁਖਤਾ ਕਰਨ ਲਈ ਕਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ ਚਲਾਈ ਜਾਵੇਗੀ ਜਿਸਦੇ ਤਹਿਤ ਮੈਰਿਜ ਪੈਲਸਾਂ ਦੇ ਬਾਹਰ Breath Analizer ਵੱਲੋਂ ਚੈਕਿੰਗ ਕੀਤੀ ਜਾਵੇਗੀ।  ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵਿਅਕਤੀ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ।

ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 6 ਮਹੀਨੇ ਦੀ ਕੈਦ ਜਾਂ 10 ਹਜ਼ਾਰ ਰੁਪਏ ਜੁਰਮਾਨਾ ਜਾਂ ਫਿਰ ਦੋਨੋ ਹੀ ਹੋ ਸਕਦੇ ਹਨ। ਪਰ ਦੂਜੀ ਵਾਰ ਫੜ੍ਹੇ ਜਾਣ ‘ਤੇ 2 ਸਾਲ ਦੀ ਜੇਲ੍ਹ ਤੇ 15 ਹਜ਼ਾਰ ਰੁਪਏ ਜੁਰਮਾਨਾ ਜਾਂ ਫਿਰ ਦੋਨੋ ਹੀ ਹੋਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment