ਨਿਊਜ਼ੀਲੈਂਡ ਤੋਂ ਆਏ NRI ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ; 12 ਦਿਨ ਪਹਿਲਾਂ ਹੋਇਆ ਸੀ ਵਿਆਹ

Global Team
3 Min Read

ਹਰਿਆਣਾ : ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ਖੇਤਰ ਵਿੱਚ ਨੈਸ਼ਨਲ ਹਾਈਵੇਅ 152 ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ 26 ਸਾਲਾ NRI ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੌਰਵ ਕੁਮਾਰ ਉਰਫ ਸਾਹਿਲ ਵਾਸੀ ਖਰੀਂਡਵਾ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਮਹੀਨੇ 19 ਅਪ੍ਰੈਲ ਨੂੰ ਹੀ ਸਾਹਿਲ ਦਾ ਵਿਆਹ ਹੋਇਆ ਸੀ। ਸਾਹਿਲ ਵਿਆਹ ਲਈ ਨਿਊਜ਼ੀਲੈਂਡ ਤੋਂ ਆਇਆ ਸੀ ਅਤੇ ਉਸ ਨੇ ਇਸੇ ਹਫ਼ਤੇ ਵਾਪਸ ਨਿਊਜ਼ੀਲੈਂਡ ਪਰਤਣਾ ਸੀ। ਸਾਹਿਲ ਖ਼ੁਦ ਕਾਰ ਚਲਾ ਰਿਹਾ ਸੀ ਅਤੇ ਉਸ ਦਾ ਦੋਸਤ ਅੰਕਿਤ ਨਾਲ ਵਾਲੀ ਸੀਟ ‘ਤੇ ਬੈਠਾ ਸੀ।

ਦੋਵੇਂ ਦੋਸਤ ਕਾਰ ਵਿੱਚ ਪਿਹੋਵਾ ਤੋਂ ਆਪਣੇ ਘਰ ਪਰਤ ਰਹੇ ਸਨ। ਰਸਤੇ ਵਿੱਚ ਉਨ੍ਹਾਂ ਦੀ ਕਾਰ ਦੇ ਅੱਗੇ ਜਾ ਰਹੇ ਟਰੱਕ ਡਰਾਈਵਰ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਕਾਰ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੜੀ।

ਅੰਕਿਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਗੌਰਵ ਕੁਮਾਰ ਉਰਫ ਸਾਹਿਲ ਦੇ ਨਾਲ ਆਪਣੀ ਕਾਰ ਵਿੱਚ ਸਵਾਰ ਹੋ ਕੇ ਕਿਸੇ ਨਿੱਜੀ ਕੰਮ ਲਈ ਪਿਹੋਵਾ ਆਏ ਸਨ। ਕੰਮ ਨਿਪਟਾਉਣ ਤੋਂ ਬਾਅਦ ਉਹ ਵਾਪਸ ਆਪਣੇ ਘਰ ਜਾ ਰਹੇ ਸਨ। ਕਾਰ ਸਾਹਿਲ ਚਲਾ ਰਿਹਾ ਸੀ, ਜਦਕਿ ਉਹ ਨਾਲ ਦੀ ਸੀਟ ‘ਤੇ ਬੈਠਾ ਸੀ। ਸਾਹਿਲ ਕਾਰ ਬਿਲਕੁਲ ਸਹੀ ਰਫ਼ਤਾਰ ਨਾਲ ਚਲਾ ਰਿਹਾ ਸੀ।

ਰਾਤ ਕਰੀਬ 10:30 ਵਜੇ ਜਦੋਂ ਉਹ ਜ਼ਮੀਂਦਾਰਾ ਢਾਬੇ ਦੇ ਕੋਲ ਪਹੁੰਚੇ, ਤਾਂ ਅੱਗੇ ਜਾ ਰਹੇ ਟਰੱਕ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਮਾਰ ਕੇ ਕੱਟ ਮਾਰ ਦਿੱਤਾ। ਇਸ ਕਾਰਨ ਉਨ੍ਹਾਂ ਦੀ ਕਾਰ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਭੀੜ ਇਕੱਠੀ ਹੋ ਗਈ। ਕਿਸੇ ਰਾਹਗੀਰ ਨੇ ਡਾਇਲ-112 ‘ਤੇ ਕਾਲ ਕਰਕੇ ਪੁਲਿਸ ਨੂੰ ਬੁਲਾਇਆ। ਦੋਵਾਂ ਨੂੰ ਇਲਾਜ ਲਈ ਪਿਹੋਵਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਸਾਹਿਲ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਟਰੱਕ ਨੰਬਰ ਦੇ ਆਧਾਰ ‘ਤੇ ਥਾਣਾ ਇਸਮਾਈਲਾਬਾਦ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment