ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਬਾਜੇਕੇ ਵੀ ਲੜਣਗੇ ਚੋਣ

Global Team
3 Min Read

ਚੰਡੀਗੜ੍ਹ: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ 2024 ਵਿੱਚ ਖਡੂਰ ਸਾਹਿਬ ਸੀਟ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਉਰਫ ਬਾਜੇਕੇ ਵੀ ਵਿਧਾਨ ਸਭਾ ਉਪ ਚੋਣ ਲੜਨਗੇ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਗਿੱਦੜਬਾਹਾ ਤੋਂ ਉਮੀਦਵਾਰ ਹੋਣਗੇ, ਜਿੱਥੇ ਉਹ ਆਜ਼ਾਦ ਤੌਰ ਤੇ ਚੋਣ ਲੜਨਗੇ । ਬਾਜੇਕੇ ਦੇ ਪੁੱਤਰ ਨੇ ਇਹ ਜਾਣਕਾਰੀ ਦਿੱਤੀ ਹੈ।

ਬਾਜੇਕੇ ਦੇ ਬੇਟੇ ਨੇ ਵੀਡੀਓ ਜਾਰੀ ਕਰਕੇ ਸਾਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ,ਮੇਰੇ ਪਿਤਾ ਜੀ ਜੇਲ੍ਹ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਜਿੱਤ ਕੇ ਸਾਂਸਦ ਬਣਨ ਤੋਂ ਬਾਅਦ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋਣੀ ਹੈ।

ਦੱਸ ਦੇਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਲੜੀ ਸੀ ਅਤੇ ਖਡੂਰ ਸਾਹਿਬ ਸੀਟ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਭਾਵੇਂ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਰਾਹਤ ਨਹੀਂ ਦਿੱਤੀ ਗਈ ਸੀ ਪਰ ਹਾਲ ਹੀ ਵਿੱਚ ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਸਹੁੰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਤੇ ਐਨਐੱਸਏ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਪਪਲਪ੍ਰੀਤ, ਬਾਜੇਕ, ਦਲਜੀਤ ਕਲਸੀ ਅਤੇ ਹੋਰ ਸਾਥੀਆਂ ਖ਼ਿਲਾਫ਼ ਵੀ ਐਨਐਸਏ ਦੀ ਸਮਾਂ ਸੀਮਾ ਵਧਾ ਦਿੱਤੀ ਗਈ ਸੀ। ਪਿਛਲੇ ਸਾਲ ਮਾਰਚ ਮਹੀਨੇ ਵਿੱਚ ਇਨ੍ਹਾਂ ਸਾਰਿਆਂ ਤੇ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।

ਵਰਨਣਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੀਟ ਤੋਂ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੇ ਸਨ। ਅਜਿਹੇ ਚ ਉਨ੍ਹਾਂ ਦੇ ਸਹੁੰ ਚੁੱਕਣ ਲਈ ਅੱਗੇ ਆਉਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ ਐੱਨਐੱਸਏ ਚ ਇਕ ਸਾਲ ਦਾ ਵਾਧਾ ਕੀਤੇ ਜਾਣ ਕਾਰਨ ਇਹ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਫਿਲਹਾਲ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ।

Share This Article
Leave a Comment