ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 25.89 ਲੱਖ ਦੇ ਪਾਰ, ਪਿੱਛਲੇ 24 ਘੰਟਿਆਂ ਦੌਰਾਨ 63,489 ਨਵੇਂ ਮਾਮਲੇ

TeamGlobalPunjab
2 Min Read

ਨਵੀਂ ਦਿੱਲੀ- ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵਜੋਂ ਜਾਰੀ ਅੰਕੜਿਆਂ ਦੇ ਅਨੁਸਾਰ, ਭਾਰਤ ‘ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 63,489 ਨਵੇਂ ਮਾਮਲੇ ਆਏ ਸਾਹਮਣੇ ਆਏ ਹਨ ਅਤੇ 944 ਲੋਕਾਂ ਨੇ ਵਾਇਰਸ ਨਾਲ ਦਮ ਤੋੜ ਦਿੱਤਾ ਹੈ। ਦੇਸ਼ ‘ਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 50 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ। ਉੱਥੇ ਹੀ ਸੰਕਰਮਣ ਦੇ 63 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 25.89 ਲੱਖ ਦੇ ਪਾਰ ਹੋ ਗਈ।

ਰਾਹਤ ਭਰੀ ਖ਼ਬਰ ਇਹ ਹੈ ਕਿ ਇਕ ਦਿਨ ‘ਚ 53,322 ਲੋਕਾਂ ਦੇ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੀ 18,62,258 ਲੱਖ ‘ਤੇ ਪਹੁੰਚ ਗਈ ਹੈ। ਇਸ ਦੌਰਾਨ ਸਰਗਰਮ ਮਾਮਲੇ 9224 ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 6,77,444 ਹੋ ਗਈ ਹੈ। ਦੇਸ਼ ‘ਚ ਹੁਣ ਸਰਗਰਮ ਮਾਮਲੇ 26.16 ਫੀਸਦੀ, ਰੋਗ ਮੁਕਤ ਹੋਣ ਵਾਲਿਆਂ ਦੀ ਦਰ 71.91 ਫੀਸਦੀ ਅਤੇ ਮ੍ਰਿਤਕਾਂ ਦੀ ਦਰ 1.93 ਫੀਸਦੀ ਹੈ।

ਦੇਸ਼ ਦੇ ਮਹਾਂਰਾਸ਼ਟਰ ਸੂਬਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮਹਾਂਰਾਸ਼ਟਰ ‘ਚ ਹੁਣ ਤੱਕ ਕੋਰੋਨਾ ਦੇ 1,56,719 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 19,749 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੁਆਰਾ ਜਾਰੀ ਅੰਕੜਿਆਂ ਅਨੁਸਾਰ 15 ਅਗਸਤ ਤੱਕ ਦੇਸ਼ ਭਰ ਵਿੱਚ ਕੁੱਲ 2,93,09,703 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 7,46,608 ਨਮੂਨਿਆਂ ਦੀ ਜਾਂਚ ਸ਼ਨੀਵਾਰ ਨੂੰ ਕੀਤੀ ਗਈ ਹੈ।

- Advertisement -

Share this Article
Leave a comment