ਭਾਰਤ ‘ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 1,45,000 ਪਾਰ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ‘ਚ ਬੀਤੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਸੰਕਰਮਣ ਦੇ 6,535 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 146 ਲੋਕਾਂ ਦੀ ਮੌਤ ਵੀ ਹੋ ਗਈ। ਦੇਸ਼ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 1,45,380 ਪਹੁੰਚ ਗਈ ਹੈ। ਇਸ ਵਿੱਚ 80,722 ਸਰਗਰਮ ਮਾਮਲੇ ਅਤੇ 60,490 ਠੀਕ ਹੋ ਚੁੱਕੇ ਲੋਕ ਸ਼ਾਮਲ ਹਨ। ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਕੇ ਮਰਨ ਵਾਲਿਆਂ ਦੀ ਕੁੱਲ ਗਿਣਤੀ 4,167 ਹੋ ਗਈ ਹੈ। ਦੇਸ਼ ਵਿੱਚ ਸਭ ਤੋਂ ਜ਼ਿਆਦਾ ਖ਼ਰਾਬ ਹਾਲਾਤ ਮਹਾਰਾਸ਼‍ਟਰ ਦੇ ਹਨ।

ਮਹਾਰਾਸ਼‍ਟਰ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਇੱਥੇ ਕੁੱਲ ਮਾਮਲਿਆਂ ਦੀ ਗਿਣਤੀ 52,667 ਪਹੁੰਚ ਗਈ ਹੈ ਅਤੇ ਹੁਣ ਤੱਕ 1695 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਬੀਤੇ 24 ਘੰਟੇ ਵਿੱਚ 2,436 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ , 60 ਲੋਕਾਂ ਦੀ ਮੌਤ ਦਰਜ ਕੀਤੀ ਗਈ ਅਤੇ 1,186 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ।

ਦੱਸ ਦਈਏ ਕਿ ਇਕੱਲੇ ਮੁੰਬਈ ਵਿੱਚ ਸੋਮਵਾਰ ਨੂੰ 1430 ਨਵੇਂ ਮਾਮਲੇ ਦਰਜ ਹੋਏ ਅਤੇ 38 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ। BMC ਦੇ ਅਨੁਸਾਰ ਮੁੰਬਈ ਵਿੱਚ ਕੁੱਲ ਸੰਕਰਮਿਤ ਮਰੀਜ਼ਾ ਦੀ ਗਿਣਤੀ 31 , 789 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ 1026 ਦੀ ਮੌਤ ਹੋ ਚੁੱਕੀ ਹੈ।

Share this Article
Leave a comment