ਰੇਲ ਹਾਦਸੇ ’ਚ 260 ਤੋਂ ਵੱਧ ਮੌਤਾਂ, ਪ੍ਰਧਾਨ ਮੰਤਰੀ ਮੋਦੀ ਨੇ ਲਿਆ ਜਾਇਜ਼

Prabhjot Kaur
2 Min Read

ਬਾਲਾਸੋਰ: ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ‘ਚ ਬੀਤੇ ਦਿਨੀਂ ਵਾਪਰੇ ਭਿਆਨਕ ਰੇਲ ਹਾਦਸੇ ਵਿੱਚ 260 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਤੇ 1000 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਚਪੇਟ ਵਿੱਚ ਕੋਰੋਮੰਡਲ ਐਕਸਪ੍ਰੈਸ ਤੇ ਬੰਗਲੁਰੂ- ਹਾਵੜਾ ਐਕਸਪ੍ਰੈਸ ਤੋਂ ਇਲਾਵਾ ਮਾਲਗੱਡੀ ਸਣੇ ਤਿੰਨ ਰੇਲ ਗੱਡੀਆਂ ਆਈਆਂ।

ਖਬਰਾਂ ਮੁਤਾਬਕ ਪਹਿਲਾਂ ਕੋਰੋਮੰਡਲ ਐਕਸਪ੍ਰੈੱਸ ਪਟੜੀ ਤੋਂ ਉੱਤਰੀ। ਇਹ ਗੱਡੀ ਦੂਜੇ ਪਾਸਿਓਂ ਆ ਰਹੀ ਯਸ਼ਵੰਤਪੁਰ ਹਾਵੜਾ ਐਕਸਪ੍ਰੈਸ ਨਾਲ ਟਕਰਾਈ। ‘ਇਸ ਤੋਂ ਬਾਅਦ ਕੋਰੋਮੰਡਲ ਐਕਸਪ੍ਰੈੱਸ ਦੇ ਕੁਝ ਡੱਬੇ ਪਟੜੀ ਤੋਂ ਉਤਰੇ। ਇਸ ਦੌਰਾਨ ਕੋਰੋਮੰਡਲ ਐਕਸਪ੍ਰੈੱਸ ਸਟੇਸ਼ਨ ਤੇ ਖੜੀ ਮਾਲਗੱਡੀ ਨਾਲ ਟਕਰਾਈ।

- Advertisement -

ਅਧਿਕਾਰੀਆਂ ਮੁਤਾਬਕ ਹਾਦਸੇ ਵਾਲੀ ਥਾਂ 200 ਤੋਂ ਵੱਧ ਐਂਬੂਲੈਂਸ ਭੇਜੀਆਂ ਗਈਆਂ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਹਾਦਸੇ ਵਾਲੀ ਥਾਂ ਉੱਤੇ ਪਹੁੰਚੇ। ਉਨ੍ਹਾਂ ਨੇ ਇਸ ਹਾਦਸੇ ਉੱਤੇ ਦੁੱਖ ਜ਼ਾਹਿਰ ਕਰਦਿਆਂ ਬਚਾਅ ਕਾਰਜਾਂ ਦਾ ਜ਼ਾਇਜ਼ਾ ਲਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਓਡੀਸ਼ਾ ਰੇਲ ਹਾਦਸੇ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਸਨ। ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀੜਤਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment