ਮੋਹਾਲੀ: ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ (ਜੈਕ) ਦੇ ਅਹੁਦੇਦਾਰਾਂ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਪੁੱਜ ਕੇ ਸੰਸਥਾ ਦੇ ਸਰਪ੍ਰਸਤ ਚਰਨਜੀਤ ਸਿੰਘ ਵਾਲੀਆ (ਪ੍ਰਧਾਨ ਨਰਸਿੰਗ ਟ੍ਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ, ਚੇਅਰਮੈਨ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਅਤੇ ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ ਨਰਸਿੰਗ, ਸ੍ਰੀ ਆਨੰਦਪੁਰ ਸਾਹਿਬ), ਦਾ ਹਾਲ ਚਾਲ ਜਾਣਿਆ। ਚਰਨਜੀਤ ਸਿੰਘ ਵਾਲੀਆ ਪਿਛਲੇ ਕੁਝ ਦਿਨਾਂ ਤੋਂ ਛਾਤੀ ਦੀ ਇਨਫੈਕਸ਼ਨ ਕਾਰਨ ਫੋਰਟਿਸ ਹਸਪਤਾਲ ਵਿਚ ਜੇਰੇ ਇਲਾਜ ਦਾਖਲ ਹਨ।
ਇਸ ਮੌਕੇ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਜਾਇੰਟ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਰ ਤਰ੍ਹਾਂ ਨਾਲ ਵਾਲੀਆ ਪਰਿਵਾਰ ਦੇ ਨਾਲ ਖੜ੍ਹੇ ਹਨ| ਉਨ੍ਹਾਂ ਇਸ ਮੌਕੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕਰਕੇ ਚਰਨਜੀਤ ਸਿੰਘ ਵਾਲੀਆ ਦੀ ਸਿਹਤ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਦੀ ਛੇਤੀ ਸਿਹਤਯਾਬੀ ਲਈ ਅਰਦਾਸ ਕੀਤੀ।
ਜੈਕ ਦੇ ਅਹੁਦੇਦਾਰਾਂ ਨੇ ਕਿਹਾ ਕਿ ਚਰਨਜੀਤ ਸਿੰਘ ਵਾਲੀਆ ਉਨ੍ਹਾਂ ਦੀ ਸੰਸਥਾ ਦੇ ਅਟੁੱਟ ਅੰਗ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਨਰਸਿੰਗ ਟ੍ਰੇਨਿੰਗ ਦੇ ਖੇਤਰ ਵਿਚ ਉਨ੍ਹਾਂ ਦਾ ਕਾਲਜ ਅਤੇ ਸੰਸਥਾ ਬਹੁਤ ਵਧੀਆ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਜੈਕ ਸੰਸਥਾ ਵਿਚ ਵੀ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਜੈਕ ਦੇ ਸਰਪ੍ਰਸਤ ਚਰਨਜੀਤ ਸਿੰਘ ਵਾਲੀਆ ਨੇ ਇਸ ਮੌਕੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਜੈਕ ਦੇ ਚੀਫ ਪੈਟਰਨ ਸਤਨਾਮ ਸਿੰਘ ਸੰਧੂ, ਮਨਜੀਤ ਸਿੰਘ ਪੈਟਰਨ, ਡਾ. ਗੁਰਮੀਤ ਸਿੰਘ ਧਾਲੀਵਾਲ ਚੇਅਰਮੈਨ, ਡਾ. ਅੰਸ਼ੂ ਕਟਾਰੀਆ, ਕੋ ਚੇਅਰਮੈਨ ਜੈਕ, ਜਗਜੀਤ ਸਿੰਘ ਪ੍ਰਧਾਨ, ਨਿਰਮਲ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਮੰਦਰ ਸਿੰਘ ਚੱਠਾ ਜਨ. ਸਕੱਤਰ, ਸ਼ਿਮਾਂਸ਼ੂ ਗੁਪਤਾ ਵਿੱਤ ਸਕੱਤਰ, ਰਜਿੰਦਰ ਸਿੰਘ ਧਨੋਆ ਸਕੱਤਰ, ਜਸਨੀਕ ਸਿੰਘ ਕੱਕੜ, ਸਤਵਿੰਦਰ ਸਿੰਘ ਸੰਧੂ, ਵਿਪਨ ਸ਼ਰਮਾ (ਸਾਰੇ ਮੀਤ ਪ੍ਰਧਾਨ) ਵਿਸ਼ੇਸ਼ ਤੌਰ ‘ਤੇ ਹਾਜਿਰ ਰਹੇ।