ਪੰਜਾਬ ਵਿਚ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ਤੇ ਖੁਲ੍ਹਣਗੇ ਅਦਾਰੇ

Global Team
2 Min Read
ਚੰਡੀਗੜ੍ਹ: ਪੰਜਾਬ ਵਿਚ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਹਿਰ ਦੀ ਗਰਮੀ ਕਾਰਨ ਇਹ ਫੈਸਲਾ ਲਿਆ ਗਿਆ ਹੈ। ਨਵੇਂ ਆਦੇਸ਼ ਦੇ ਮੁਤਾਬਿਕ ਹੁਣ 1 ਜੁਲਾਈ ਤੋਂ ਸਾਰੇ ਦਫਤਰ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁਲ੍ਹਣਗੇ। ਪੰਜਾਬ ਵਿੱਚ ਭਿਆਨਕ ਗਰਮੀ ਅਤੇ ਲੂ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਬੀਤੀ 25 ਮਈ ਤੋਂ 30 ਜੁਨ ਤੱਕ ਸਾਰੇ ਸਰਕਾਰੀ ਸਕੂਲਾਂ ਅਤੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਜਿਸਤੋਂ ਬਾਅਦ ਇਹ ਅਦਾਰੇ ਸਵੇਰੇ 7 ਵਜੇ ਤੋਂ ਦੁਪਹਿਰ 1.30 ਵਜੇ ਤੱਕ ਖੁੱਲ੍ਹ ਰਹੇ ਸਨ।

 

ਤਾਪਮਾਨ ‘ਚ ਗਿਰਾਵਟ ਦਰਜ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 40.1 ਡਿਗਰੀ ਸੈਲਸੀਅਸ ਰਿਹਾ ਹੈ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 38.5 ਡਿਗਰੀ, ਅੰਮ੍ਰਿਤਸਰ ਦਾ 31.2 ਡਿਗਰੀ, ਲੁਧਿਆਣਾ ਦਾ 36.8 ਡਿਗਰੀ, ਪਟਿਆਲਾ ਦਾ 39.0 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ 30.5 ਡਿਗਰੀ, ਬੱਲੌਵਾਲ ਸੌਂਖੜੀ (ਐਸਬੀਐਸ ਨਗਰ) ਦਾ 37.7 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 37.1 ਡਿਗਰੀ, ਫਿਰੋਜ਼ਪੁਰ ਦਾ 33.7 ਡਿਗਰੀ, ਹੁਸ਼ਿਆਰਪੁਰ ਦਾ 35.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.7 ਡਿਗਰੀ, ਮੁਹਾਲੀ ਦਾ 27.3 ਡਿਗਰੀ, ਪਠਾਨਕੋਟ ਦਾ 34.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 31.4 ਡਿਗਰੀ ਤੇ ਰੋਪੜ ਦਾ 36.6 ਡਿਗਰੀ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment