ਹਰ ਹਲਕੇ ‘ਚ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦਫਤਰ ਖੋਲ੍ਹੇ ਜਾਣਗੇ: CM ਮਾਨ

TeamGlobalPunjab
1 Min Read

ਚੰਡੀਗੜ੍ਹ : ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਵਿਧਾਇਕਾਂ ਨੂੰ ਸੰਬੋਧਨ ਕੀਤਾ।

CM ਮਾਨ ਨੇ ਕਿਹਾ ਕਿ 25 ਹਜ਼ਾਰ ਸਰਕਾਰੀ ਨੌਕਰੀਆਂ ਕੱਢੀਆਂ ਹਨ। ਉਸ ਲਈ ਸਿਫਾਰਸ਼ ਲੈ ਕੇ ਕਈ ਲੋਕ ਆਉਣਗੇ। ਉਸ ਦੀ ਸਿਫਾਰਸ਼ ਨਾ ਕਰਨਾ ਕਿਉਂਕਿ ਉਸ ਨਾਲ ਕਿਸੇ ਦੂਜੇ ਦਾ ਹੱਕ ਮਾਰਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿਸੇ ਨੌਜਵਾਨ ਨੂੰ ਨੌਕਰੀ ਦਿਵਾਉਣ ਲਈ ਵਿਧਾਇਕ ਜਾਂ ਕੋਈ ਹੋਰ ਮੰਤਰੀ ਮੇਰੇ ਕੋਲ ਨਾ ਆਵੇ। ਇਸ ਤੋਂ ਇਲਾਵਾ ਵਿਧਾਇਕਾਂ ਨੂੰ ਸਮੇਂ ਦਾ ਪਾਬੰਦ ਹੋਣ ਦੇ ਨਿਰਦੇਸ਼ ਵੀ ਦਿੱਤੇ ਹਨ। ਜੇਕਰ ਪਬਲਿਕ ਨੂੰ ਇਤਜ਼ਾਰ ਕਰਨਾ ਪੈ ਗਿਆ ਤਾਂ ਫਿਰ ਕੰਮ ਨਹੀਂ ਚੱਲੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ।

ਹਰ ਹਲਕੇ ਵਿੱਚ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਦਫਤਰ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਸਾਰੀ ਟੀਮ ਨੂੰ ਕਿਹਾ ਕਿ ਬਿਨਾਂ ਕਿਸੇ ਨਾਲ ਬਦਲਾਖੋਰੀ ਦੇ ਸਾਡੀ ਸਰਕਾਰ ਕੰਮ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment