ਨਿਊਜ਼ ਡੈਸਕ: ਪਾਕਿਸਤਾਨ ਇਸ ਵਾਰ ਪਾਕਿਸਤਾਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ। ਚੈਂਪੀਅਨਜ਼ ਟਰਾਫੀ ਦੇ ਮੈਚ ਪਾਕਿਸਤਾਨ ਦੇ ਤਿੰਨ ਸਟੇਡੀਅਮਾਂ ਲਾਹੌਰ, ਕਰਾਚੀ ਅਤੇ ਰਾਵਲਪਿੰਡੀ ਵਿੱਚ ਹੋ ਰਹੇ ਹਨ। ਇਸ ਦੌਰਾਨ ਲਾਹੌਰ ਵਿੱਚ ਹੋਏ ਇੱਕ ਹਾਲ ਹੀ ਦੇ ਮੈਚ ਦੌਰਾਨ ਇੱਕ ਨੌਜਵਾਨ ਨੂੰ ਭਾਰਤੀ ਝੰਡਾ ਲਹਿਰਾਉਂਦੇ ਦੇਖਿਆ ਗਿਆ। ਜਿਵੇਂ ਹੀ ਸੁਰੱਖਿਆ ਕਰਮਚਾਰੀਆਂ ਨੇ ਨੌਜਵਾਨ ਨੂੰ ਦੇਖਿਆ, ਉਹ ਉਸ ਕੋਲ ਪਹੁੰਚੇ ਅਤੇ ਤਿਰੰਗਾ ਜ਼ਬਤ ਕਰ ਲਿਆ। ਇੰਨਾ ਹੀ ਨਹੀਂ ਉਸ ਨੂੰ ਸਟੇਡੀਅਮ ਤੋਂ ਬਾਹਰ ਕੱਢ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਅਦ ਵਿੱਚ ਉਸਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਸਟੇਡੀਅਮ ਵਿੱਚ ਭਾਰਤੀ ਝੰਡਾ ਲਹਿਰਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਆਸਟ੍ਰੇਲੀਆ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਮੈਚ ਦਾ ਹੈ। ਇਸ ਦੌਰਾਨ ਇੱਕ ਨੌਜਵਾਨ ਭਾਰਤੀ ਝੰਡਾ ਲਹਿਰਾਉਂਦੇ ਨਜ਼ਰ ਆਇਆ। ਸੁਰੱਖਿਆ ਗਾਰਡ ਉਸ ਕੋਲ ਪੁੱਜੇ ਉਸ ਦਾ ਕਾਲਰ ਫੜਿਆ ਤੇ ਉਸਨੂੰ ਚੁੱਕ ਕੇ ਲੈ ਬਾਹਰ ਲੈ ਗਏ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
Jo Dikta Hei Wo Hota Nahi..m
In Lahore Gaddafi stadium, a cricket fan was manhandled by Pakistani security personnel, for waving the Indian flag https://t.co/MoomSkCBVn pic.twitter.com/EgBSxTD7gu
— OsintTV
(@OsintTV) February 24, 2025
ਜ਼ਿਕਰਯੋਗ ਹੈ ਕਿ ਪਾਕਿਸਤਾਨ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਸ਼ੁਰੂ ਹੋਣ ਦੇ 6 ਦਿਨਾਂ ਦੇ ਅੰਦਰ ਹੀ ਪਾਕਿਸਤਾਨ ਦੀ ਟੀਮ ਚੈਂਪੀਅਨਜ਼ ਟਰਾਫੀ ਤੋਂ ਬਾਹਰ ਹੋ ਗਈ ਹੈ। ਦੂਜੇ ਪਾਸੇ, ਟੀਮ ਇੰਡੀਆ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।