ਜਲੰਧਰ: ਜ਼ਿਲ੍ਹੇ ‘ਚ ਬੀਤੇ ਦਿਨੀਂ ਮਾਨਵਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ। ਸ਼ੁੱਕਰਵਾਰ ਸ਼ਾਮ ਨੂੰ ਵਾਇਰਲ ਹੋਈ ਵੀਡੀਓ ਤੋਂ ਬਾਅਦ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਵਾਇਰਲ ਵੀਡੀਓ ‘ਚ ਇੱਕ ਬਜ਼ੁਰਗ ਆਪਣੇ ਮੋਢਿਆਂ ’ਤੇ ਮ੍ਰਿਤਕ ਦੇਹ ਲੈ ਕੇ ਜਾਂਦਾ ਨਜ਼ਰ ਆ ਰਿਹਾ ਹੈ। ਬਜ਼ੁਰਗ ਦੇ ਨਾਲ ਇਕ ਬੱਚਾ ਵੀ ਸੀ, ਜੋ ਮੋਢੇ ‘ਤੇ ਰੱਖੀ ਮ੍ਰਿਤਕ ਦੇਹ ਨੂੰ ਸਹਾਰਾ ਦੇ ਰਿਹਾ ਸੀ। ਜਾਣਕਾਰੀ ਮੁਤਾਬਕ ਇਹ ਵੀਡੀਓ ਜਲੰਧਰ ਦੇ ਰਾਮਨਗਰ ਦੀ ਦੱਸੀ ਜਾ ਰਹੀ ਹੈ।
ਇਥੋਂ ਤੱਕ ਕਿ ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੇ ਬਜ਼ੁਰਗ ਦੇ ਕੋਲੋਂ ਲੋਕ ਲੰਘਦੇ ਰਹੇ ਪਰ ਕਿਸੇ ਨੇ ਉਨ੍ਹਾਂ ਨੂੰ ਸਹਾਰਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
ਇਸ ਘਟਨਾ ਨੇ ਪ੍ਰਸ਼ਾਸਨ ਵੱਲੋਂ ਹਰ ਰੋਜ਼ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ। ਇਹ ਦਰਦਨਾਕ ਘਟਨਾ ਵੀ ਉਸ ਸ਼ਹਿਰ ਦੀ ਹੈ, ਜਿੱਥੇ ਵੱਡੀ ਗਿਣਤੀ ‘ਚ ਹਸਪਤਾਲਾਂ ਤੇ ਐਂਬੂਲੈਂਸਾਂ ਉਪਲਬਧ ਹਨ।
ਵੀਡੀਓ: