ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਮੰਦਭਾਗੀ ਘਟਨਾ ਵਾਪਰੀ ਹੈ। ਮੱਥਾ ਟੇਕਣ ਆਏ ਇੱਕ ਬਜ਼ੁਰਗ ਵਿਅਕਤੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਛਾਲ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਉਹਨਾਂ ਨੂੰ ਜਦੋਂ-ਜ਼ਿਹਰ ਨਾਲ ਬਾਹਰ ਕੱਢਿਆ ਗਿਆ।
ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਜ਼ੁਰਗ ਨੇ ਖ਼ੁਦਕੁਸ਼ੀ ਦੇ ਖ਼ਿਆਲ ਨਾਲ ਸਰੋਵਰ ‘ਚ ਛਾਲ ਮਾਰੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਟਾਸਕ ਫੋਰਸ ਟੀਮ ਨੇ ਮਿਲ ਕੇ ਮੁਸਤੈਦੀ ਦਿਖਾਉਂਦੇ ਹੋਏ ਉਹਨਾਂ ਨੂੰ ਉਸੇ ਸਮੇਂ ਸਰੋਵਰ ‘ਚੋਂ ਬਾਹਰ ਕੱਢ ਲਿਆ।
ਜਿਸ ਤੋਂ ਬਾਅਦ ਬਜ਼ੁਰਗ ਨੂੰ ਮੁੱਢਲੀ ਸਹਾਇਤਾ ਦੇ ਕੇ ਹੋਸ਼ ‘ਚ ਲਿਆਂਦਾ ਗਿਆ ਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਬਜ਼ੁਰਗ ਨੇ ਛਾਲ ਕਿਉਂ ਮਾਰੀ, ਪੁੱਛਗਿਛ ਤੋਂ ਬਾਅਦ ਹੀ ਪਤਾ ਲੱਗੇਗਾ, ਪਰ ਖਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬਜ਼ੁਰਗ ਕਿੱਥੋਂ ਦਾ ਸੀ।
ਮੌਕੇ ‘ਤੇ ਮੌਜੂਦ ਏ.ਸੀ.ਪੀ ਜਸਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਬਜ਼ੁਰਗ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਜ਼ੁਰਗ ਅਜੇ ਕੁਝ ਵੀ ਦੱਸਣ ਦੀ ਹਾਲਤ ‘ਚ ਨਹੀਂ ਹੈ। ਉਹਨਾਂ ਦੇ ਹੋਸ਼ ਆਉਣ ਤੋਂ ਬਾਅਦ ਹੀ ਪਰਿਵਾਰਕ ਮੈਂਬਰਾਂ ਦਾ ਪਤਾ ਲੱਗ ਸਕੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।