ਓਲੰਪੀਅਨ ਅਵਨੀਤ ਕੌਰ ਨੇ ਐਸ.ਐਸ.ਪੀ. ਫਰੀਦਕੋਟ ਦਾ ਸੰਭਾਲਿਆ ਅਹੁੱਦਾ

TeamGlobalPunjab
2 Min Read

ਫਰੀਦਕੋਟ: ਓਲੰਪੀਅਨ ਅਵਨੀਤ ਕੌਰ ਸਿੱਧੂ ਨੇ ਅੱਜ ਬਤੌਰ ਐਸ.ਐਸ.ਪੀ ਫਰੀਦਕੋਟ ਵਜੋਂ ਆਪਣਾ ਕਾਰਜਕਾਲ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਐਸ.ਪੀ. ਫਾਜਿਲਕਾ ਵਜੋਂ ਤਾਇਨਾਤ ਸਨ ।


ਆਪਣਾ ਅਹੁਦਾ ਸੰਭਾਲਣ ਉਪਰੰਤ ਓਲੰਪੀਅਨ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਐਸ.ਐਸ.ਪੀ ਫਰੀਦਕੋਟ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ ਤੇ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਨਸ਼ਿਆਂ ਦਾ ਖਾਤਮਾ ਅਤੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਉਨ੍ਹਾਂ ਦੀਆਂ ਤਰਜ਼ੀਹਾਂ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਵੈ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਵੀ ਲਿਆ ਜਾਵੇਗਾ। ਇਸ ਤੋਂ ਪਹਿਲਾਂ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਜਿਕਰਯੋਗ ਹੈ ਕਿ ਅਵਨੀਤ ਕੌਰ ਸਿੱਧੂ ਨੇ 2008 ਦੀਆਂ ਬੀਜਿੰਗ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ। 2006 ਵਿੱਚ ਮੈਲਬਰਨ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਤੇ ਚਾਂਦੀ ਅਤੇ ਦੋਹਾ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਹ ਪ੍ਰਾਪਤੀਆਂ ਵਾਲੀ ਉਹ ਪਹਿਲੀ ਪੰਜਾਬਣ ਨਿਸ਼ਾਨੇਬਾਜ਼ ਸੀ। ਭਾਰਤ ਸਰਕਾਰ ਨੇ ਅਰਜੁਨਾ ਐਵਾਰਡ ਤੇ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਇਸ ਤੋਂ ਪਹਿਲਾਂ ਉਹ ਬਾਬਾ ਫਰੀਦ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment