ਨਵੀਂ ਦਿੱਲੀ: ਓਮ ਬਿਰਲਾ ਨੂੰ ਮੁੜ ਦੂਜੀ ਵਾਰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਨਾਂਅ ਦਾ ਮਤਾ ਪੇਸ਼ ਕੀਤਾ ਸੀ। ਉਨ੍ਹਾਂ ਦੀ ਚੋਣ ਵਾਇਸ ਵੋਟ ਰਾਹੀਂ ਕੀਤੀ ਗਈ। ਸਪੀਕਰ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਰਾਹੁਲ ਗਾਂਧੀ ਉਨ੍ਹਾਂ ਨੂੰ ਚੇਅਰ ਤੱਕ ਲੈ ਕੇ ਗਏ।
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਓਮ ਬਿਰਲਾ ਨੂੰ ਮੁੜ ਸਪੀਕਰ ਚੁਣੇ ਜਾਣ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਸਮੁੱਚੀ ਵਿਰੋਧੀ ਧਿਰ ਅਤੇ ‘ਇੰਡੀਆ’ ਗਠਜੋੜ ਵਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਦਨ ਭਾਰਤ ਦੇ ਲੋਕਾਂ ਦੀ ਆਵਾਜ਼ ਦੀ ਨੁਮਾਇੰਦਗੀ ਕਰਦਾ ਹੈ ਤੇ ਤੁਸੀਂ ਉਸ ਆਵਾਜ਼ ’ਤੇ ਅੰਤਿਮ ਫ਼ੈਸਲਾ ਲੈਣ ਵਾਲੇ ਹੋ। ਉਨ੍ਹਾਂ ਅੱਗੇ ਕਿਹਾ ਸਰਕਾਰ ਲੋਕ ਰਾਜਨੀਤਕ ਸ਼ਕਤੀ ਹੈ ਪਰ ਇਸ ਵਾਰ ਵਿਰੋਧੀ ਧਿਰ ਨੇ ਪਿਛਲੀ ਵਾਰ ਦੇ ਮੁਕਾਬਲੇ ਭਾਰਤੀ ਲੋਕਾਂ ਦੀ ਆਵਾਜ਼ ਦੀ ਜ਼ਿਆਦਾ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਤੁਹਾਡੇ ਕੰਮ ਵਿਚ ਤੁਹਾਡੀ ਮਦਦ ਕਰਨਾ ਚਾਹੇਗਾ ਤੇ ਅਸੀਂ ਚਾਹੁੰਦੇ ਹਾਂ ਕਿ ਸਦਨ ਚੰਗੀ ਤਰ੍ਹਾਂ ਨਾਲ ਕੰਮ ਕਰੇ ਅਤੇ ਇਹ ਮਹੱਤਵਪੂਰਨ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਸਦਨ ਵਿਚ ਨੁਮਾਇੰਦਗੀ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।