ਨਿਊਜ਼ ਡੈਸਕ: ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਐਤਵਾਰ ਨੂੰ ਇੱਕ ਵੱਡਾ ਭੂਚਾਲ ਆ ਗਿਆ ਹੈ। ਐਨਸੀਪੀ ਨੇਤਾ ਅਜੀਤ ਪਵਾਰ ਨੇ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਬਾਅਦ ਐਨਸੀਪੀ ਟੁੱਟਣ ਦੇ ਕੰਢੇ ਪਹੁੰਚ ਗਈ ਹੈ। ਅਜੀਤ ਪਵਾਰ ਨੇ ਆਪਣੇ ਸਮਰਥਕਾਂ ਨਾਲ ਰਾਜ ਭਵਨ ‘ਚ ਅਹੁਦੇ ਦੀ ਸਹੁੰ ਚੁੱਕੀ। ਇਸ ਦੌਰਾਨ ਸੀਐਮ ਏਕਨਾਥ ਸ਼ਿੰਦੇ, ਡਿਪਟੀ ਸੀਐਮ ਦੇਵੇਂਦਰ ਫੜਨਵੀਸ ਸਮੇਤ ਕਈ ਭਾਜਪਾ ਨੇਤਾ ਅਤੇ ਮੰਤਰੀ ਮੌਜੂਦ ਸਨ। ਸਹੁੰ ਚੁੱਕਣ ਤੋਂ ਬਾਅਦ ਸੀਐਮ ਏਕਨਾਥ ਸ਼ਿੰਦੇ ਨੇ ਕਿਹਾ, ਹੁਣ ਸੂਬੇ ਵਿੱਚ ਇੱਕ ਸੀਐਮ ਅਤੇ ਦੋ ਡਿਪਟੀ ਸੀਐਮ ਹਨ। ਡਬਲ ਇੰਜਣ ਵਾਲੀ ਸਰਕਾਰ ਹੁਣ ਟ੍ਰਿਪਲ ਇੰਜਣ ਬਣ ਗਈ ਹੈ। ਉਨ੍ਹਾਂ ਕਿਹਾ ਕਿ ਉਹ ਮਹਾਰਾਸ਼ਟਰ ਦੇ ਵਿਕਾਸ ਲਈ ਅਜੀਤ ਪਵਾਰ ਅਤੇ ਉਨ੍ਹਾਂ ਦੇ ਨੇਤਾਵਾਂ ਦਾ ਸੁਆਗਤ ਕਰਦੇ ਹਨ। ਅਜੀਤ ਪਵਾਰ ਦਾ ਤਜਰਬਾ ਸਰਕਾਰ ਚਲਾਉਣ ਅਤੇ ਮਹਾਰਾਸ਼ਟਰ ਨੂੰ ਮਜ਼ਬੂਤ ਕਰਨ ‘ਚ ਲਾਭਦਾਇਕ ਹੋਵੇਗਾ।
ਇਸ ਤੋਂ ਪਹਿਲਾਂ ਅੱਜ ਸਵੇਰੇ ਅਜੀਤ ਪਵਾਰ ਨੇ ਆਪਣੇ ਤਿੰਨ ਦਰਜਨ ਤੋਂ ਵੱਧ ਸਮਰਥਕ ਐੱਨਸੀਪੀ ਵਿਧਾਇਕਾਂ ਦੀ ਮੀਟਿੰਗ ਬੁਲਾਈ, ਜਿਸ ਵਿੱਚ ਸਿਆਸੀ ਭਵਿੱਖ ਦੀ ਰੂਪ-ਰੇਖਾ ‘ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਤੁਰੰਤ ਬਾਅਦ, ਪਵਾਰ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸਮਰਥਨ ਪੱਤਰ ਸੌਂਪਣ ਲਈ ਰਾਜਪਾਲ ਰਮੇਸ਼ ਬੈਸ ਨੂੰ ਮਿਲਣ ਲਈ ਰਾਜ ਭਵਨ ਗਏ ਅਤੇ ਮੌਜੂਦਾ ਸਮੇਂ ਵਿੱਚ ਤੀਜੀ ਵਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਭਾਜਪਾ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਕਿਹਾ ਕਿ ਐਨਸੀਪੀ ਦੇ 40 ਵਿਧਾਇਕਾਂ ਨੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਨੂੰ ਸਮਰਥਨ ਦਿੱਤਾ ਹੈ।
ਇਸ ਘਟਨਾਕ੍ਰਮ ‘ਤੇ ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ ਨੇ ਕਿਹਾ ਕਿ ਐੱਨਸੀਪੀ ਮੁਖੀ ਸ਼ਰਦ ਪਵਾਰ ਆਪਣੀ ਪਾਰਟੀ ‘ਚ ਫੁੱਟ ਤੋਂ ਪਰੇਸ਼ਾਨ ਨਹੀਂ ਹਨ ਅਤੇ ਉਹ ਨਵੀਂ ਸ਼ੁਰੂਆਤ ਕਰ ਸਕਦੇ ਹਨ। ਰਾਉਤ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ ਹੁਣੇ ਸ਼ਰਦ ਪਵਾਰ ਨਾਲ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਦ੍ਰਿੜ ਹਨ ਅਤੇ ਲੋਕਾਂ ਦਾ ਸਮਰਥਨ ਸਾਡੇ ਨਾਲ ਹੈ। ਅਸੀਂ ਊਧਵ ਠਾਕਰੇ ਨਾਲ ਨਵੀਂ ਸ਼ੁਰੂਆਤ ਕਰ ਸਕਦੇ ਹਾਂ।