ਜਲੰਧਰ ‘ਚ ਭਾਜਪਾ ਨੇਤਾ ਦੀ ਹਾਰ ਦੀ ਖਬਰ ਸੁਣਦੇ ਹੀ ਪਿਤਾ ਨੂੰ ਪਿਆ ਦਿਲ ਦਾ ਦੌਰਾ, ਮੌ.ਤ

Global Team
2 Min Read

ਜਲੰਧਰ: ਜਲੰਧਰ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਨਤੀਜਿਆਂ ਕਾਰਨ ਕਈ ਆਗੂ ਖੁਸ਼ ਹਨ ਜਦੋਂਕਿ  ਕਈ ਬਹੁਤ ਦੁਖੀ ਹਨ। ਵਾਰਡ ਨੰਬਰ 26 ਤੋਂ ਚੋਣ ਲੜ ਰਹੇ ਭਾਜਪਾ ਆਗੂ ਬ੍ਰਿਜਮੋਹਨ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਪਰ ਜਿਵੇਂ ਹੀ ਉਨ੍ਹਾਂ ਦੀ ਹਾਰ ਦੀ ਖਬਰ ਉਨ੍ਹਾਂ ਦੇ ਪਿਤਾ ਸਰਦਾਰੀ ਲਾਲ ਗੁਪਤਾ ਤੱਕ ਪਹੁੰਚੀ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌ.ਤ ਹੋ ਗਈ।

ਇਸ ਚੋਣ ਵਿੱਚ ਆਮ ਆਦਮੀ ਪਾਰਟੀ ਤੋਂ ਖੜ੍ਹੇ ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਅਤੇ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਦੋਵੇਂ ਆਗੂ ਇਲਾਕੇ ਦੀਆਂ ਵੋਟਾਂ ਆਪਣੇ ਹੱਕ ਵਿੱਚ ਲੈਣ ਵਿੱਚ ਸਫਲ ਨਹੀਂ ਹੋਏ। ਜਗਦੀਸ਼ ਰਾਜਾ ਦੀ ਪਤਨੀ ਅਨੀਤਾ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਵਾਰਡ ਨੰਬਰ 48 ਵਿੱਚ ਸਖ਼ਤ ਮੁਕਾਬਲਾ ਹੋਇਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਲਾਡਾ ਸਿਰਫ਼ ਇੱਕ ਵੋਟ ਨਾਲ ਜਿੱਤਣ ਵਿੱਚ ਕਾਮਯਾਬ ਰਹੇ। ਨਤੀਜੇ ਆਉਣ ਤੋਂ ਬਾਅਦ ਆਜ਼ਾਦ ਉਮੀਦਵਾਰ ਸ਼ਿਵਨਾਥ ਸ਼ਿੱਬੂ ਨੇ ਆਪਣੇ ਸਮਰਥਕਾਂ ਨਾਲ ਪ੍ਰਦਰਸ਼ਨ ਕੀਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment