ਮਹਾਸ਼ਿਵਰਾਤਰੀ ‘ਤੇ CM ਮਾਨ ਸ਼੍ਰੀ ਦੇਵੀ ਤਾਲਾਬ ਮੰਦਿਰ ਹੋਏ ਨਤਮਸਤਕ

Rajneet Kaur
1 Min Read

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਿਰ ਵਿਖੇ ਮਥਾ ਟੇਕਿਆ।  ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਦੇ ਦੇਵੀ ਤਾਲਾਬ ਮੰਦਰ ਪਹੁੰਚਣ ‘ਤੇ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਹਾਸ਼ਿਵਰਾਤਰੀ ਮੌਕੇ ਮੰਦਰ ‘ਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਹਨ।

ਉਨ੍ਹਾਂ ਕਿਹਾ ਕਿ ਮਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ। ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਪਰਮ ਚੇਤਨਾ ਵੱਲ ਲੈ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਾ ਹੈ। ਜਿਸ ਨੂੰ ਮਹਾਨ ਭਾਰਤੀ ਸਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment