ਮੁੱਖ ਮੰਤਰੀ ਨੇ ਮਾਂ ਦਿਵਸ ਮੌਕੇ ਦਿੱਤੀ ਵਧਾਈ! ਦੇਖੋ ਕੀ ਕਿਹਾ

TeamGlobalPunjab
1 Min Read

ਚੰਡੀਗੜ੍ਹ : ਲੌਕ ਡਾਉਣ ਦਰਮਿਆਨ ਅਜ ਮਾਂ ਦਿਵਸ ਮੌਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਮਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਤਸਵੀਰ ਸਾਂਝੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਪਣੀ ਮਾਤਾ ਦੀ ਤਸਵੀਰ ਸਾਂਝੀ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਮਾਤਾ ਦੀ ਤਸਵੀਰ ਸਾਂਝੀ ਕਰਦਿਆਂ ਰੁਕ ਗਏ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਅਜ ਮਾ ਦਿਵਸ ਅਸੀਂ ਸਾਰੇ ਆਪਣੀਆਂ ਮਾਤਾਵਾਂ ਦੇ ਧੰਨਵਾਦੀ ਹਾਂ ਜਿਨ੍ਹਾਂ ਸਾਡੇ ਸਰੀਰ ਨੂੰ ਇਹ ਆਕਾਰ ਦਿੱਤਾ । ਉਨ੍ਹਾਂ ਆਪਣੇ ਜੀਵਨ ਲਈ ਆਪਣੀ ਮਾਤਾ ਦਾ ਵਿਸੇਸ਼ ਧੰਨਵਾਦ ਕੀਤਾ ।

ਕੌਣ ਹਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ

ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿਤਾਬ ਕੌਰ ਪਟਿਆਲਾ ਰਿਆਸਤ ਦੇ ਨੌਵੇਂ ਅਤੇ ਆਖਰੀ ਰਾਜੇ ਮਹਾਰਾਜਾ ਯਾਦਵਿੰਦਰ ਸਿੰਘ ਦੀ ਦੂਸਰੀ ਪਤਨੀ ਸਨ। ਮਹਾਰਾਜਾ ਯਾਦਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਰਾਜਮਾਤਾ ਦੇ ਦਰਜਾ ਦਿੱਤਾ ਗਿਆ ਸੀ ।ਉਨ੍ਹਾਂ ਦਾ ਜਨਮ 14 ਨਵੰਬਰ 1922 ਨੂੰ ਲੁਧਿਆਣਾ ਜਿਲੇ ਵਿੱਚ ਹੋਇਆ ਸੀ ਅਤੇ ਉਹ ਸਾਲ 2017 ਦੌਰਾਨ 94 ਸਾਲ ਦੀ ਉਮਰ ਵਿਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ।

Share This Article
Leave a Comment