ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਅਕਤੂਬਰ 2024 ਨੂੰ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਅਦਾਇਗੀ ਛੁੱਟੀ ਦਾ ਐਲਾਨ ਕੀਤਾ ਹੈ । ਪਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਸ ਅਨੁਸਾਰ ਜੇਕਰ ਕੋਈ ਅਧਿਕਾਰੀ, ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਬਤੌਰ ਵੋਟਰ ਸ਼ਾਮਿਲ ਹੈ ਤੇ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ।
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਪੇਡ ਛੁੱਟੀ ਐਲਾਨੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।