ਨਵੀਂ ਦਿੱਲੀ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦਾ ਮਾਮਲਾ ਲਗਾਤਾਰ ਵਧਦਾ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਇਸ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ, ਉਥੇ ਹੀ ਹੁਣ ਭਲਕੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
CJI ਦੀ ਅਗਵਾਈ ਵਾਲੀ ਬੈਂਚ ਸਾਹਮਣੇ ਪ੍ਰਧਾਨ ਮੰਤਰੀ ਦੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ। ਐਡਵੋਕੇਟ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਜਾਂਚ ਜੱਜ ਤੋਂ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਉਲੰਘਣਾ ਦੁਬਾਰਾ ਕਦੇ ਨਹੀਂ ਹੋਵੇਗੀ।ਉਥੇ ਹੀ ਸੀਜੇਆਈ ਨੇ ਕਿਹਾ ਕਿ ਤੁਸੀਂ ਇੱਕ ਕਾਪੀ ਰਾਜ ਸਰਕਾਰ ਨੂੰ ਭੇਜੋ ਅਜੇ ਮਾਮਲੇ ਵਿੱਚ ਅਸੀਂ ਭਲਕੇ ਸੁਣਵਾਈ ਕਰਾਂਗੇ।
ਇਸ ਤੋਂ ਪਹਿਲਾ ਪੰਜਾਬ ਸਰਕਾਰ ਨੇ ਮੋਦੀ ਦੀ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ 3 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਪੰਜਾਬ ਸਰਕਾਰ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੀ.ਐਮ. ਦੇ ਦੌਰੇ ਦੌਰਾਨ ਹੋਈਆਂ ਗਲਤੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਜਸੇਵਾਮੁਕਤ ਜਸਟਿਸ ਮਹਿਤਾਬ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਜਸਟਿਸ ਅਨੁਰਾਗ ਵਰਮਾ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।