‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

Global Team
2 Min Read

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 395 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 56 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Share This Article
Leave a Comment