ਕੋਰੋਨਾ ਵਾਇਰਸ: ਡਾਕਟਰਾਂ ਦੇ ਹਕ ਚ ਆਏ ਗ੍ਰਹਿ ਮੰਤਰੀ, ਦੇਖੋ ਕੀ ਕਿਹਾ

TeamGlobalPunjab
1 Min Read

ਨਵੀਂ ਦਿੱਲੀ: ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਨਾਲ ਡਾਕਟਰ ਅੱਗੇ ਹੋ ਕੇ ਲੜਾਈ ਲੜਦਿਆਂ ਇਸ ਸਮੇਂ ਇਕ ਮਸੀਹੇ ਦੀ ਭੂਮਿਕਾ ਨਿਭਾ ਰਹੇ ਹਨ,  ਜੇਕਰ ਇਹ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ । ਇਸੇ ਦੌਰਾਨ ਕੁਝ ਸ਼ਰਾਰਤੀ ਲੋਕ ਉਨ੍ਹਾਂ ਨਾਲ ਹੀ ਬਦਸਲੂਕੀ ਕਰ ਰਹੇ ਹਨ । ਇਸ ਨੂੰ ਲੈ ਕੇ  ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਇਸ ਨੂੰ ਲੈ ਕੇ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਅਤੇ ਵੱਕਾਰ‘ ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਆਈਐਮਏ ਨੇ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਵੀਡੀਓ ਕਾਨਫਰੰਸਿੰਗ ਰਾਹੀਂ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਸ਼ਾਹ ਨੇ ਕਿਹਾ ਕਿ ਸਰਕਾਰ ਡਾਕਟਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਇਸ ਦੀ ਪੁਸ਼ਟੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕੀਤੀ ਹੈ ।

Share this Article
Leave a comment