ਨਿਊਜ਼ ਡੈਸਕ: ਚੰਡੀਗੜ੍ਹ ਯੂਨੀਵਰਸਿਟੀ ਉਦੋਂ ਤੋਂ ਹੀ ਸੁਰਖੀਆਂ ਵਿੱਚ ਆ ਗਈ ਹੈ ਜਦੋਂ ਸਵੇਰ ਤੋਂ ਇੰਟਰਨੈੱਟ ‘ਤੇ ਕਈ ਵੀਡੀਓ ਅਤੇ ਫੋਟੋਆਂ ਵਾਇਰਲ ਹੋ ਰਹੀਆਂ ਹਨ।
ਇਸ ਦੇ ਖਿਲਾਫ ਕਈ ਲੋਕਾਂ ਨੇ ਆਵਾਜ਼ ਉਠਾਈ ਹੈ, ਜਿਸ ‘ਚ ਉਨ੍ਹਾਂ ਨੇ ਇਨ੍ਹਾਂ ਵੀਡੀਓਜ਼ ਨੂੰ ਵਾਇਰਲ ਨਾ ਕਰਨ ਦੀ ਅਪੀਲ ਕੀਤੀ ਹੈ। ਅਭਿਨੇਤਾ ਸੋਨੂੰ ਸੂਦ ਵੀ ਇਨ੍ਹਾਂ ਲੋਕਾਂ ‘ਚ ਸ਼ਾਮਲ ਹਨ। ਵਿਦਿਆਰਥਣਾਂ ਦੀਆਂ ਕਈ ਇਤਰਾਜ਼ਯੋਗ ਵੀਡੀਓਜ਼ ਇੰਟਰਨੈੱਟ ‘ਤੇ ਵਾਇਰਲ ਹੋਣ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ਸੁਰਖੀਆਂ ‘ਚ ਆ ਗਈ ਹੈ। ਇਸ ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।
ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਨੇ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ ਅਤੇ ਲੋਕਾਂ ਨੂੰ ਪੀੜਤਾਂ ਦੇ ਨਾਲ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, ‘ਚੰਡੀਗੜ੍ਹ ਯੂਨੀਵਰਸਿਟੀ ਵਿੱਚ ਜੋ ਹੋਇਆ ਉਹ ਬਹੁਤ ਮੰਦਭਾਗਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੀਆਂ ਭੈਣਾਂ ਦੇ ਨਾਲ ਖੜ੍ਹੇ ਹੋਈਏ ਅਤੇ ਇੱਕ ਜ਼ਿੰਮੇਵਾਰ ਸਮਾਜ ਦੀ ਮਿਸਾਲ ਕਾਇਮ ਕਰੀਏ। ਇਹ ਸਾਡੇ ਲਈ ਪਰਖ ਦਾ ਸਮਾਂ ਹੈ, ਪੀੜਤਾਂ ਲਈ ਨਹੀਂ। ਜ਼ਿੰਮੇਵਾਰ ਬਣੋ!’
Something that happened in Chandigarh University is very unfortunate. It’s time for us to stand with our sisters and set an example of a responsible society. These are testing times for us, not for the victims.
Be responsible 🙏
— sonu sood (@SonuSood) September 18, 2022
ਦੂਜੇ ਪਾਸੇ ਚੰਡੀਗੜ੍ਹ ਯੂਨੀਵਰਸਿਟੀ ਪ੍ਰਸ਼ਾਸਨ ਨੇ 60 ਲੜਕੀਆਂ ਦਾ ਐੱਮਐੱਮਐੱਸ ਬਣਾਉਣ ਦੀ ਗੱਲ ਤੋਂ ਇਨਕਾਰ ਕੀਤਾ ਹੈ। ਪੁਲਿਸ ਨੇ ਵੀ ਕਿਹਾ ਹੈ ਕਿ ਕਿਸੇ ਵਿਦਿਆਰਥੀ ਦਾ ਵੀਡੀਓ ਨਹੀਂ ਮਿਲਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.