ਲੁਧਿਆਣਾ: ਦੀਵਾਲੀ ਦੀ ਰਾਤ ਲੁਧਿਆਣਾ ‘ਚ ਪਟਾਕਿਆਂ ਕਾਰਨ ਤਿੰਨ ਘਰਾਂ ਨੂੰ ਅੱਗ ਲੱਗ ਗਈ। ਘਰ ਨੂੰ ਅੱਗ ਲੱਗਦੇ ਹੀ ਅੰਦਰ ਸੁੱਤੇ ਲੋਕ ਚੀਕਦੇ ਹੋਏ ਬਾਹਰ ਆ ਗਏ। ਕੁਝ ਦੇਰ ਵਿੱਚ ਹੀ ਅੱਗ ਨੇ ਨਾਲ ਲੱਗਦੇ ਦੋ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਵਿਚ ਕਾਫੀ ਨੁਕਸਾਨ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੀਵਾਲੀ ਦੀ ਰਾਤ ਪਟਾਕੇ ਤੋਂ ਨਿਕਲੀ ਚੰਗਿਆੜੀ ਕਾਰਨ ਇਕ ਘਰ ਨੂੰ ਸਭ ਤੋਂ ਪਹਿਲਾਂ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਦੂਜੇ ਅਤੇ ਤੀਜੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਘਰ ਦੇ ਲੋਕਾਂ ਨੇ ਆਪਣੀ ਜਾਨ ਤਾਂ ਬਚਾਈ ਪਰ ਇਸ ਦੌਰਾਨ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਇਸ ਘਟਨਾ ਤੋਂ ਗੁੱਸੇ ‘ਚ ਆਏ ਲੋਕਾਂ ਨੇ ਸ਼ੁੱਕਰਵਾਰ ਨੂੰ ਜਮਾਲਪੁਰ ਰੋਡ ‘ਤੇ ਜਾਮ ਲਗਾ ਦਿੱਤਾ ਅਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਪਹੁੰਚੇ ਲੋਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।