Breaking News

ਚੌਥੇ ਦਿਨ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਜੱਦੋ ਜਹਿਦ ਜਾਰੀ ! 100 ਤੋਂ ਵਧੇਰੇ ਨੌਜਵਾਨ ਗ੍ਰਿਫਤਾਰ

ਨਿਊਜ਼ ਡੈਸਕ : ‘ਵਾਰਿਸ ਪੰਜਾਬ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਉਸ ਦੇ ਕਈ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਨਾਲ ਹੀ ਉਸ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਗਈ ਹੈ।ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਪੁਲਸ ਦੀ ਕਾਰਵਾਈ ਦਾ ਅੱਜ ਚੌਥਾ ਦਿਨ ਹੈ ਪਰ ਦਾਅਵਾ ਕੀਤਾ ਜਾ ਰਿਹਾ ਹੈੇ ਕਿ ਉਹ ਅਜੇ ਤੱਕ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਅੱਜ ਅੰਮ੍ਰਿਤਪਾਲ ਦੇ ਸਮਰਥਕ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲੀਸ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ, ਜਿਸ ’ਤੇ ਪੰਜਾਬ ਪੁਲੀਸ ਅੱਜ ਅਦਾਲਤ ਵਿੱਚ ਜਵਾਬ ਦੇਵੇਗੀ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਚਾਚਾ ਅਤੇ ਉਸ ਦੇ ਨਜ਼ਦੀਕੀ ਦੋਸਤ ਹਰਜੀਤ ਸਿੰਘ ਨੂੰ ਡਿਬਰੂਗੜ੍ਹ ਲਿਆਂਦਾ ਜਾਵੇਗਾ।
ਹੁਣ ਤੱਕ ਪੁਲਿਸ ਵੱਲੋਂ ਇਸ ਮਾਮਲੇ ‘ਚ 100 ਤੋਂ ਵੱਧ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁਕਿਆ ਹੈ, ਜਿਨ੍ਹਾਂ ਵਿੱਚੋਂ 34 ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਈ ਮੈਂਬਰਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਦਲਜੀਤ ਸਿੰਘ ਕਲਸੀ ਵੀ ਸ਼ਾਮਲ ਹਨ, ਜੋ ਅੰਮ੍ਰਿਤਪਾਲ ਸਿੰਘ ਦੀ ਆਰਥਿਕਤਾ ਨੂੰ ਸੰਭਾਲਦੇ ਹਨ। ਆਈਜੀ ਪਟਿਆਲਾ ਮੁਖਵਿੰਦਰ ਸਿੰਘ ਨੇ ਸੋਮਵਾਰ ਨੂੰ ਦੱਸਿਆ ਸੀ ਕਿ ਅਸੀਂ 4 ਜ਼ਿਲ੍ਹਿਆਂ ਬਰਨਾਲਾ, ਪਟਿਆਲਾ, ਸੰਗਰੂਰ, ਮਲੇਰਕੋਟਲਾ ਤੱਕ ਸੁਰੱਖਿਆ ਵਧਾ ਦਿੱਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲੀਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਫਲੈਗ ਮਾਰਚ ਵੀ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਕੇਂਦਰੀ ਏਜੰਸੀਆਂ ਦੇ ਅਲਾਟ ਹੋਣ ਕਾਰਨ ਨਾਕਾਬੰਦੀ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ।

Check Also

ਪੰਜਾਬ ‘ਚ 20 ਜੂਨ ਨੂੰ ਹੋਵੇਗਾ ਯੋਗਾ ਅਭਿਆਸ, 5 ਹੋਰ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾਣਗੀਆਂ ਯੋਗਾ ਕਲਾਸਾਂ

ਚੰਡੀਗੜ੍ਹ:  21 ਜੂਨ ਨੂੰ ਹੋਣ ਵਾਲੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ …

Leave a Reply

Your email address will not be published. Required fields are marked *