ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ – ਅਸੀਂ ਸਰਕਾਰ ਦੇ ਨਾਲ ਹਾਂ

Rajneet Kaur
2 Min Read

ਨਿਊਜ਼ ਡੈਸਕ: ਨਵਜੋਤ ਕੌਰ ਸਿੱਧੂ ਅੱਜ ਆਪਣੀ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾ ਬੱਸੀ ਦੇ ਇੰਡਸ ਹਸਪਤਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ ‘ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜਿਸ਼ ਕਾਰਨ ਨਵਜੋਤ ਸਿੰਘ ਸਿੱਧੂ ਅੱਜ ਸਲਾਖਾਂ ਪਿੱਛੇ ਹੈ।

ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਇਸ ਮਸਲੇ ‘ਤੇ ਸਰਕਾਰ ਦੇ ਨਾਲ ਹਾਂ, ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੋ ਕਦਮ ਚੁੱਕਣੇ ਚਾਹੀਦੇ ਹਨ, ਉਸ ‘ਚ ਸਹਿਯੋਗ ਕਰਨਾ ਬਣਦਾ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment