ਸੰਗਰੂਰ : ਬੀਤੇ ਦਿਨੀਂ ਸੁਧੀਰ ਸੂਰੀ ਦੇ ਹੋਏ ਕਤਲ ਤੋਂ ਬਾਅਦ ਲਗਾਤਾਰ ਪੰਜਾਬ ਦਾ ਸਿਆਸੀ ਪਾਰਾ ਭਖਿਆ ਹੋਇਆ ਹੈ। ਲਗਾਤਾਰ ਇਸ ਮਸਲੇ ‘ਤੇ ਬਿਆਨਬਾਜੀਆਂ ਸਾਹਮਣੇ ਆ ਰਹੀਆਂ ਹਨ। ਜਿਸ ਦੇ ਚਲਦਿਆਂ ਹੁਣ ਇਸ ਮਸਲੇ ‘ਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਦੁਤਵ ਸੋਚ ਦੇ ਚਲਦਿਆਂ ਲਗਾਤਾਰ ਦੇਸ਼ ਅੰਦਰ ਘੱਟ ਗਿਣਤੀਆਂ ‘ਤੇ ਤਸ਼ੱਦਦ ਢਾਹੇ ਜਾ ਰਹੇ ਹਨ। ਇਸ ਦੇ ਚਲਦਿਆਂ ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਮਸਲੇ ‘ਤੇ ਵੀ ਪ੍ਰਤੀਕਿਰਿਆ ਦਿੱਤੀ।,
ਮਾਨ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਉਹ ਕੰਮ ਕਰ ਰਿਹਾ ਹੈ ਜੋ ਸਿੱਖ ਸੰਸਥਾਵਾ ਨਹੀਂ ਕਰ ਰਹੀਆਂ ਭਾਵ ਨੌਜਵਾਨੀ ਨੂੰ ਅੰਮ੍ਰਿਤ ਛਕਾ ਰਿਹਾ ਹੈ ਜਿਸ ਤੋਂ ਕਿਸੇ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਮਾਨ ਦਾ ਕਹਿਣਾ ਹੈ ਕਿ ਦੀਪ ਸਿੱਧੂ ਅਤੇ ਸਿੱਧੂ ਮੂਸੇ ਵਾਲਾ ਨੂੰ ਮਰਵਾਇਆ ਗਿਆ ਹੈ ਉਨ੍ਹਾਂ ਦਾ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ। ਦਰਅਸਲ ਇਸ ਸਮੇਂ ਸੂਰੀ ਕੇਸ ‘ਚ ਭਾਈ ਅੰਮ੍ਰਿਤਪਾਲ ਸਿੰਘ ਦਾ ਨਾਮ ਐੱਫ.ਆਈ.ਆਰ. ‘ਚ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਮਾਨ ਦਾ ਕਹਿਣਾ ਹੈ ਕਿ ਉਹ ਇਸ ਦੇ ਖਿਲਾਫ ਹਨ।,