ਲਖਨਪੁਰ ਬਾਰਡਰ ‘ਤੇ ਸਿਮਰਜੀਤ ਸਿੰਘ ਮਾਨ ਦਾ ਚੌਥੇ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ

Global Team
2 Min Read

ਕਠੂਆ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿਛਲੇ ਚੌਥੇ ਦਿਨ ਤੋਂ ਜੰਮੂ ਕਸ਼ਮੀਰ ਦੇ ਲਖਨਪੁਰ ਬਾਰਡਰ ‘ਤੇ ਧਰਨਾ ਲਗਾਇਆ ਗਿਆ ਹੈ। ਦਰਅਸਲ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਜੰਮੂ ਕਸ਼ਮੀਰ ਦੌਰੇ ‘ਤੇ ਜਾ ਰਹੇ ਹਨ। ਪਰ ਇਸ ਦੌਰਾਨ ਉਨ੍ਹਾਂ ਨੂੰ ਜੰਮੂ ਕਸ਼ਮੀਰ ‘ਚ ਐਂਟਰ ਨਹੀਂ ਹੋਣ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਲਗਾਤਾਰ ਧਰਨੇ ‘ਤੇ ਹਨ।

ਜਾਣਕਾਰੀ ਮੁਤਾਬਿਕ ਕਠੂਆ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਖਿਲਾਫ ਸਿਮਰਜੀਤ ਸਿੰਘ ਮਾਨ ਹੋਰਾਂ ਵੱਲੋਂ ਮੋਰਚਾ ਖੋਲ੍ਹਿਆ ਗਿਆ ਹੈ।ਜਿਸ ਖਿਲਾਫ ਮਾਨ ਵੱਲੋਂ ਪਟੀਸ਼ਨ ਪਾਈ ਗਈ ਹੈ। ਇਸ ਮਸਲੇ ‘ਤੇ ਸਿਮਰਜੀਤ ਸਿੰਘ ਮਾਨ ਹੁਰਾਂ ਦੇ ਵਕੀਲ ਦਾ ਵੀ ਬਿਆਨ ਸਾਹਮਣੇ ਆਇਆ ਹੈ। ਵਕੀਲ ਦਾ ਕਹਿਣਾ ਹੈ ਕਿ ਮਾਨ ਹੁਰਾਂ ਵੱਲੋਂ ਬਕਾਇਦਾ ਤੌਰ ‘ਤੇ ਜੰਮੂ ਕਸ਼ਮੀਰ ਸਰਕਾਰ ਪਾਸੋਂ ਇਜਾਜ਼ਤ ਲਈ ਗਈ ਸੀ। ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਬਾਰਡਰ ‘ਤੇ ਰੋਕਿਆ ਗਿਆ ਹੈ।

ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਮਾਨ ਨਾਲ ਬਾਰਡਰ ‘ਤੇ ਮੁਲਜ਼ਮ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਜਿਹੜਾ ਕਿ ਗਲਤ ਹੈ। ਇਸ ਧਰਨੇ ਬਾਰੇ ਖੁਦ ਸਿਮਰਜੀਤ ਸਿੰਘ ਮਾਨ ਹੁਰਾਂ ਵੱਲੋਂ ਟਵੀਟ ਕਰਦਿਆਂ ਵੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, “ਮੈਂ ਜ਼ਿਲ੍ਹਾ ਮੈਜਿਸਟ੍ਰੇਟ, ਕਠੂਆ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ਪਾਈ, ਜਿਸ ਵਿੱਚ ਮੈਨੂੰ 17 ਤਰੀਕ ਨੂੰ ਤੁਰੰਤ ਪ੍ਰਭਾਵ ਨਾਲ ਜੰਮੂ ਅਤੇ ਕਸ਼ਮੀਰ ਛੱਡਣ ਦਾ ਹੁਕਮ ਦਿੱਤਾ ਗਿਆ ਸੀ।ਉਮੀਦ ਹੈ ਕਿ ਸੈਸ਼ਨ ਜੱਜ ਕੱਲ੍ਹ ਅਦਾਲਤ ਦੇ ਉੱਠਣ ‘ਤੇ ਮੇਰੇ ਜੰਮੂ-ਕਸ਼ਮੀਰ ਦੇ ਦੌਰੇ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਣ ਦੇ ਖਿਲਾਫ ਆਪਣਾ ਫੈਸਲਾ ਸੁਣਾ ਦੇਣਗੇ।”

Share This Article
Leave a Comment