ਨਿਊਜ਼ ਡੈਸਕ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਈ ਮਤੇ ਪੇਸ਼ ਕੀਤੇ ਜਾਣਗੇ। ਉਮੀਦ ਕੀਤੀ ਜਾ ਰਹੀ ਹੈ ਕਿ ਅੱਜ ਕਈ ਮਤਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਨ੍ਹਾਂ ਵਿੱਚ ਐਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਲਈ ਬਿੱਲ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਬਿੱਲ ‘ਤੇ ਵੀ ਮੋਹਰ ਲਗਾਈ ਜਾ ਸਕਦੀ ਹੈ।
ਵਿਧਾਨ ਸਭਾ ‘ਚ ਵਿਰੋਧੀ ਧਿਰ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੰਮ ਰੋਕੂ ਮਤਾ ਪੇਸ਼ ਕੀਤਾ ਸੀ, ਜੋ ਸਪੀਕਰ ਨੇ ਰੱਦ ਕਰ ਦਿੱਤਾ ਹੈ, ਉਸ ਖਿਲਾਫ ਕਾਂਗਰਸ ਨੇ ਵੈੱਲ ‘ਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਮੁਖ ਮੰਤਰੀ ਮਾਨ ਅੱਜ ਸਦਨ ਦੀ ਕਾਰਵਾਈ ‘ਚ ਹਿੱਸਾ ਲੈਣਗੇ। ਮੁੱਖ ਮੰਤਰੀ ਮਾਨ ਲੁਧਿਆਣਾ ਸਥਿਤ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਰੱਖਣ ਬਾਰੇ ਪ੍ਰਸਤਾਵ ਪੇਸ਼ ਕਰ ਸਕਦੇ ਹਨ।
ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਅੰਮ੍ਰਿਤਪਾਲ ਨੂੰ ਲੈ ਕੇ ਵਿਰੋਧੀ ਧਿਰ ਦੀ ਰਣਨੀਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਅੰਦਰਲੀ ਰਣਨੀਤੀ ਤੈਅ ਕਰਨ ਲਈ ਆਪਣੇ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਵੀ ਨਾ ਹੋਣ ਦੇਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਇਜਲਾਸ ਦੇ ਦੂਜੇ ਗੇੜ ’ਚ ਵੀ ਹੰਗਾਮੇ ਦੇ ਆਸਾਰ ਲੱਗ ਰਹੇ ਹਨ। ਦੱਸ ਦਈਏ ਕਿ ਸਦਨ ਦੀ ਕਾਰਵਾਈ ਦੌਰਾਨ ਆਪਰੇਸ਼ਨ ਅੰਮ੍ਰਿਤਪਾਲ ਦਾ ਮਸਲਾ ਵੀ ਚੁੱਕਿਆ ਜਾ ਸਕਦਾ ਹੈ। ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ।
ਦੱਸ ਦਈਏ ਕਿ ਵਿਧਾਨਸਭਾ ਦਾ ਇਜਲਾਸ 3 ਮਾਰਚ ਤੋਂ ਸ਼ੁਰੂ ਹੋਇਆ ਸੀ। ਜੋ ਕਿ 11 ਮਾਰਚ ਤੱਕ ਚੱਲਿਆ। ਬਜਟ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਬਜਟ 2023 ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਵੀ ਕਾਫੀ ਹੰਗਾਮਾ ਹੋਇਆ ਸੀ।
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.