ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ, 93 ਵਿਧਾਇਕਾਂ ਨੇ ਸਰਕਾਰ ਵਲੋਂ ਲਿਆਂਦੇ ਭਰੋਸੇ ਦੇ ਹੱਕ ‘ਚ ਪਾਈ ਵੋਟ

Rajneet Kaur
5 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਅੱਜ ਮਾਨ ਸਰਕਾਰ ਦੇ ਵਿਸ਼ਵਾਸ ਪ੍ਰਸਤਾਵ ‘ਤੇ ਫਿਰ ਬਹਿਸ ਤੋਂ ਹੋਈ। ਇਸ ਦੇ ਬਾਅਦ ਸੀਐੱਮ ਨੇ ਚਰਚਾ ਦਾ ਜਵਾਬ ਦਿੱਤਾ ਤੇ ਬਾਅਦ ਵਿਚ ਵਿਸ਼ਵਾਸ ਮਤ ਜਿੱਤ ਲਿਆ। ਪ੍ਰਸਤਾਵ ਦੇ ਸਮਰਥਨ ਵਿਚ 93 ਵਿਧਾਇਕਾਂ ਨੇ ਵੋਟ ਪਾਈ।

ਬਸਪਾ ਤੇ ਕ‍ਾਂਗਰਸੀ ਵਿਧਾਨਕਾਰਾਂ ਨੇ ਵੀ ਸਦਨ ਵਿਚੋਂ ਵ‍ਾਕਆਊਟ ਕੀਤਾ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਭਰੋਸੇ ਦੇ ਮਤੇ ‘ਤੇ ਚਰਚਾ ‘ਚ ਹਿੱਸਾ ਲੈਂਦਿਆਂ ਕਿਹਾ ਕਿ ਭਰੋਸੇ ਦਾ ਮਤਾ ਲਿਆਉਣ ਦੀ ਕੀ ਲੋੜ ਸੀ, ‘ਆਪ’ ਕੋਲ ਪਹਿਲਾਂ ਬਹੁਮਤ ਹੈ। ਇਆਲੀ ਨੇ ਕਿਹਾ ਕਿ ‘ਆਪ’ ਨੇ ਵਿਧਾਇਕਾਂ ਨੂੰ ਖਰੀਦਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ ਸੀ ਪਰ ਅੱਜ ਤਕ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਨੂੰ ਖਰੀਦਣ ਦੀ ਗੱਲ ਕਿਸ ਨੇ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ ਰਾਜਨੀਤੀ ਹੈ। ‘ਆਪ’ ਸਰਕਾਰ ਨੂੰ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਸਬੂਤ ਪੇਸ਼ ਕਰਨੇ ਚਾਹੀਦੇ ਹਨ।ਭਾਜਪਾ ਦੇ ਦੋਵੇਂ ਵਿਧਾਨਕਾਰ ਅਸ਼ਵਨੀ ਸ਼ਰਮਾ ਤੇ ਜੰਗੀ ਲਾਲ ਮਹਾਜਨ ਨੇ ਸਦਨ ਤੋਂ ਬਾਈਕਾਟ ਕੀਤਾ।ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਵੀਰ ਨਿੱਜਰ ਨੇ ਵਿਧਾਨ ਸਭਾ ਅਣਮਿਥੇ ਸਮੇਂ ਲਈ ਪੇਸ਼ ਕੀਤਾ ਤੇ ਸਦਨ ਵਲੋਂ ਮਤਾ ਪਾਸ ਕੀਤਾ ਗਿਆ।

ਇਸ ਤੋਂ ਪਹਿਲਾਂ ਅਕਾਲੀ ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਨੇ ਧਿਆਨ ਖਿੱਚਣ ਵਾਲਾ ਮਤਾ ਲਿਆਂਦਾ | ਉਨ੍ਹਾਂ ਕਿਹਾ ਕਿ ਅੱਤਵਾਦ ਨਾਲੋਂ ਵੱਧ ਲੋਕ ਕੁੱਤਿਆਂ ਦੇ ਕੱਟਣ ਨਾਲ ਮਰੇ ਹਨ। ਉਨ੍ਹਾਂ ਗਲੀਆਂ ਵਿੱਚ ਘੁੰਮਦੇ ਕੁੱਤਿਆਂ ਨੂੰ ਫੜਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ‘ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਨਿੱਝਰ ਨੇ ਕਿਹਾ ਕਿ ਪਿਛਲੇ ਸੱਤ 1.20 ਲੱਖ ਲੋਕਾਂ ਨੇ ਟੀਕਾ ਲਗਾਇਆ ਸੀ। ਇਸ ਵਾਰ 1.10 ਲੱਖ ਰੁਪਏ ਲਏ ਗਏ ਹਨ।

ਦੀਪਕ ਟੀਨੂੰ ਦੇ ਮਾਮਲੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਏਐੱਸਆਈ ਨੂੰ ਬਰਖਾਸਤ ਕਰਕੇ 7 ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ। ਦੀਪਕ ਦਾ ਆਊਟਲੁੱਕ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਜਲਦ ਹੀ ਉਸ ਨੂੰ ਫੜ ਲਿਆ ਜਾਵੇਗਾ।

ਸੀਐੱਮ ਨੇ ਗੰਨੇ ਦਾ ਸਮਰਥਨ ਮੁੱਲ ਵਧਾਉਣ ਦਾ ਵੀ ਐਲਾਨ ਕੀਤਾ। ਗੰਨੇ ਦੇ ਸਮਰਥਨ ਮੁੱਲ ਵਿਚ 20 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਸਰਕਾਰ ‘ਤੇ 200 ਕਰੋੜ ਰੁਪਏ ਤੋਂ ਵਧ ਦਾ ਬੋਝ ਪਵੇਗਾ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਾਰ ਵਾਰ ਸਿਫ਼ਰ ਕਾਲ ਦੀ ਮੰਗ ਕਰ ਰਹੇ ਹਨ ਪਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਫ਼ਰ ਕਾਲ ਬਾਅਦ ਵਿਚ ਦੇਣ ਦੀ ਗੱਲ ਕਹੀ ਹੈ। ਸਪੀਕਰ ਸਦਨ ਵਿਚ ਪਹਿਲਾਂ ਮੁੱਖ ਮੰਤਰੀ ਵਲੋਂ ਪੇਸ਼ ਕੀਤੇ ਗਏ ਭਰੋਸੇਯੋਗੀ ਦੇ ਮਤੇ ‘ਤੇ ਚਰਚਾ ਅਤੇ ਵੋਟਿੰਗ ਕਰਵਾਉਣਾ ਚਾਹੁੰਦੇ ਹਨ। ਵਿਰੋਧੀ ਧਿਰ ਨਿਯਮਾਂ ਮੁਤਾਬਿਕ ਪਹਿਲਾਂ ਸਿਫ਼ਰ ਕਾਲ ਚਾਹੁੰਦੀ ਹੈ ਜਿਸ ਕਰਕੇ ਸਪੀਕਰ ਨੇ ਸਦਨ ਦੀ ਕਾਰਵਾਈ ਲਈ ਪੰਦਰਾਂ ਮਿੰਟ ਲਈ ਮੁਲਤਵੀ ਕਰ ਦਿੱਤੀ।

ਇਸ ਤੋਂ ਬਾਅਦ ਜਦੋਂ ਸਦਨ ਮੁੜ ਸ਼ੁਰੂ ਹੋਇਆ ਤਾਂ ਕਾਂਗਰਸੀ ਵਿਧਾਇਕਾਂ ਨੇ ਸਿਫਰ ਕਾਲ ਨਾ ਹੋਣ ‘ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਾਂਗਰਸੀ ਵਿਧਾਇਕ ਵੇਲ ਵਿਚ ਆ ਗਏ, ਜਦਕਿ ਭਰੋਸੇ ਦੇ ਮਤੇ ‘ਤੇ ਬਹਿਸ ਜਾਰੀ ਰਹੀ। ਇਸ ਤੋਂ ਬਾਅਦ ਕਾਂਗਰਸ ਨੇ ਵਾਕਆਊਟ ਕਰ ਦਿੱਤਾ।

ਫੌਜਾ ਸਿੰਘ ਸਰਾਰੀ ਮਾਮਲੇ ਵਿੱਚ ਕਾਂਗਰਸ ਇੱਕ ਵਾਰ ਫਿਰ ਹੰਗਾਮਾ ਕਰਨ ਦੀ ਤਿਆਰੀ ਵਿੱਚ ਹੈ। ਕਾਂਗਰਸ ਮੰਤਰੀ ਸਰਾਰੀ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ। ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਕਾਂਗਰਸ ਨੇ ਸਦਨ ਵਿੱਚ ਇਸ ਮਾਮਲੇ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਨਾਅਰੇਬਾਜ਼ੀ ਕਾਰਨ ਕਈ ਬਿੱਲ ਬਿਨਾਂ ਚਰਚਾ ਪਾਸ ਹੋ ਗਏ।

ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਭਗਤ ਸਿੰਘ ਦੇ ਨਾਂ ‘ਤੇ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਿਹਾ ਕਿ ਕੋਸ਼ਿਸ਼ ਕਰਾਂਗੇ ਕਿ ਹਲਵਾਰਾ ਏਅਰਪੋਰਟ ਦਾ ਨਾਂ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਹੋਵੇ।

Share This Article
Leave a Comment