ਚੰਡੀਗੜ੍ਹ: ਕੌਮੀ ਇਨਸਾਫ ਮੋਰਚੇ ਨੂੰ ਲਗਭਗ ਇਕ ਮਹੀਨੇ ਤੋਂ ਵਧ ਦਾ ਸਮਾਂ ਹੋਗਿਆ ਹੈ। ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਆਗੂ ਅਤੇ ਸੰਗਤ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਜਿਸ ਵਲ ਸਰਕਾਰਾਂ ਗੌਰ ਨਹੀਂ ਕਰ ਰਹੀਆਂ ਅਤੇ ਸਿੱਖ ਜਥੇਬੰਦੀਆਂ ਅੱਜ ਤੀਜੀ ਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਨੂੰ ਰਵਾਨਾ ਹੋਈਆਂ ਸਨ।ਇਸ ਮੌਕੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ।
ਇਸ ਦੌਰਾਨ ਪੁਲਿਸ ਨੇ ਮੋਰਚੇ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾ ਮਾਰੀਆਂ ਗਈਆ ਹਨ। ਪੁਲਿਸ ਨੇ ਚੰਡੀਗੜ੍ਹ ਸਰਹੱਦ ਉਤੇ ਸਿੱਖ ਜਥਿਆ ਉੱਤੇ ਬਲ ਪ੍ਰਯੋਗ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਹੈ।ਨਿੰਹਗ ਸਿੰਘਾਂ ਵਲੋਂ ਪੁਲਿਸ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ।ਇਸ ਦੌਰਾਨ ਇਕ ਪੁਲਿਸਕਰਮੀ ਗੱਡੀ ‘ਚ ਮੌਜੂਦ ਸੀ। ਉਹ ਆਪਣੀ ਜਾਨ ਬਚਾਉਣ ਲਈ ਹੱਥ ਜੋੜਦਾ ਨਜ਼ਰ ਆਇਆ।
ਦਸ ਦਈਏ ਕਿ ਇਸ ਫਰੰਟ ਦੀ ਅਗਵਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ, ਐਡਵੋਕੇਟ ਦਲ ਸ਼ੇਰ ਸਿੰਘ, ਲੋਕ ਅਧਿਕਾਰ ਲਹਿਰ ਦੇ ਆਗੂ ਬਲਵਿੰਦਰ ਸਿੰਘ ਅਤੇ ਸਿੱਖ ਪੰਥ ਨਾਲ ਜੁੜੇ ਕੁਝ ਆਗੂਆਂ ਵੱਲੋਂ ਕੀਤੀ ਗਈ।