ਨਿਊਜ਼ ਡੈਸਕ: ਪਾਕਿਸਤਾਨ ‘ਚ ਇਕ ਪਾਸੇ ਘੱਟ ਗਿਣਤੀਆਂ ‘ਤੇ ਅੱਤਿਆਚਾਰ ਦੀਆਂ ਖਬਰਾਂ ਆਮ ਹਨ, ਉਥੇ ਹੀ ਦੂਜੇ ਪਾਸੇ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਉਨ੍ਹਾਂ ਦੇ ਹੱਕ ‘ਚ ਵੱਡਾ ਫੈਸਲਾ ਲਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਰੀਅਮ ਨਵਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਕਿਸਤਾਨ ਦੀ ਪੰਜਾਬ ਸਰਕਾਰ ਗੁਰੂ ਨਾਨਕ ਜਯੰਤੀ ਅਤੇ ਦੀਵਾਲੀ ਤੋਂ ਪਹਿਲਾਂ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ 10,000 ਪਾਕਿਸਤਾਨੀ ਰੁਪਏ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਬਲੋਚਿਸਤਾਨ ਸਰਕਾਰ ਨੇ ਵੀ ਵੱਡਾ ਐਲਾਨ ਕਰਦੇ ਹੋਏ ਦੀਵਾਲੀ ਦੇ ਮੌਕੇ ‘ਤੇ ਹਿੰਦੂ ਕਰਮਚਾਰੀਆਂ ਲਈ 3 ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ‘ਸਾਡੇ ਹਿੰਦੂ ਅਤੇ ਸਿੱਖ ਭਰਾਵਾਂ’ ਨੂੰ ਤਿਉਹਾਰਾਂ ਦੇ ਕਾਰਡ ਵੰਡਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਾਲ ਤੋਂ, ਇਨ੍ਹਾਂ 2,200 ਪਰਿਵਾਰਾਂ ਨੂੰ ਤਿਉਹਾਰ ਕਾਰਡ ਪ੍ਰੋਗਰਾਮ ਦੇ ਹਿੱਸੇ ਵਜੋਂ ਸਾਲਾਨਾ ਵਿੱਤੀ ਮਦਦ ਮਿਲੇਗੀ। ਪਾਕਿਸਤਾਨ ਦੀ ਪੰਜਾਬ ਸਰਕਾਰ ਗੁਰੂ ਨਾਨਕ ਜਯੰਤੀ ਅਤੇ ਦੀਵਾਲੀ ਮਨਾਉਣ ਲਈ ਸੂਬੇ ਦੇ 2,200 ਸਿੱਖ ਅਤੇ ਹਿੰਦੂ ਪਰਿਵਾਰਾਂ ਨੂੰ 10,000 ਪਾਕਿਸਤਾਨੀ ਰੁਪਏ ਦੇ ‘ਤਿਉਹਾਰ ਕਾਰਡ’ ਪ੍ਰਦਾਨ ਕਰੇਗੀ। ਪੰਜਾਬ ਮੰਤਰੀ ਮੰਡਲ ਨੇ ‘ਫੈਸਟੀਵਲ ਕਾਰਡ’ ਪਹਿਲਕਦਮੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਰਾਹੀਂ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਧਾਰਮਿਕ ਤਿਉਹਾਰ ਮਨਾਉਣ ਲਈ ਵਿੱਤੀ ਸਹਾਇਤਾ ਮਿਲੇਗੀ। ਇਸ ਸਾਲ ਦੀਵਾਲੀ 31 ਅਕਤੂਬਰ ਤੋਂ 2 ਨਵੰਬਰ ਤੱਕ ਮਨਾਈ ਜਾਵੇਗੀ। ਇਸ ਤੋਂ ਇਲਾਵਾ 15 ਨਵੰਬਰ ਨੂੰ ਗੁਰੂ ਨਾਨਕ ਜੈਅੰਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।