ਚੰਡੀਗੜ੍ਹ ਪੰਜਾਬ ਅੰਦਰ ਲੋਹੜੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ਹਰ ਪਾਸੇ ਲੋਹੜੀ ਨਾਲ ਸਬੰਧਤ ਪ੍ਰੋਗਰਾਮ ਹੋ ਰਹੇ ਹਨ। ਇਸੇ ਦਰਮਿਆਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬੜੇ ਵੱਖਰੇ ਅੰਦਾਜ਼ ਵਿਚ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ।
ਭਗਵੰਤ ਮਾਨ ਹੁਰਾਂ ਨੇ ਸੋਸ਼ਲ ਮੀਡੀਆ ਜ਼ਰੀਏ ਵਧਾਈ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ “ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ… ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀਕਲਾ ‘ਚ ਰਹੇ…”
ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ…
ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀਕਲਾ ‘ਚ ਰਹੇ… pic.twitter.com/GiRcRpqabc
— Bhagwant Mann (@BhagwantMann) January 13, 2023
ਇਸੇ ਦਰਮਿਆਨ ਲੋਹੜੀ ਦੇ ਤਿਉਹਾਰ ਮੌਕੇ ਜਿੱਥੇ ਭਗਵੰਤ ਮਾਨ ਹੋਰਾਂ ਵੱਲੋਂ ਲੋਕਾਂ ਨੂੰ ਵਧਾਈ ਸੰਦੇਸ਼ ਜਾਰੀ ਕੀਤਾ ਗਿਆ ਤਾਂ ਉਥੇ ਹੀ ਮੁਲਾਜ਼ਮਾਂ ਨੂੰ ਵੀ ਖ਼ੁਸ਼ਖ਼ਬਰੀ ਦਿੱਤੀ ਗਈ। ਜੀ ਹਾਂ ਛੇ ਹਜ਼ਾਰ ਕੱਚੇ ਮੁਲਾਜਮ ਪੱਕੇ ਕੀਤੇ ਜਾ ਰਹੇ ਹਨ।
ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ
— Bhagwant Mann (@BhagwantMann) January 13, 2023