ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਕੰਗਨਾ ਰਣੌਤ ਨੇ ਖਾਸ ਤਰੀਕੇ ਨਾਲ ਦਿੱਤੀ ਵਧਾਈ

Rajneet Kaur
1 Min Read

ਨਿਊਜ਼ ਡੈਸਕ: ਅੱਜ ਦੇਸ਼ ਭਰ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਨੇ ਵੀ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਖਾਸ ਤਰੀਕੇ ਨਾਲ ਵਧਾਈ ਦਿੱਤੀ ਹੈ।  ਮਹਾਸ਼ਿਵਰਾਤਰੀ ਦੇ ਦਿਨ ਕੰਗਨਾ ਰਣੌਤ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ‘ਤੇ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਕੰਗਨਾ ਰਣੌਤ ਭਗਵਾਨ ਸ਼ੰਕਰ ਦੇ ਪ੍ਰਤੀਕ ਸ਼ਿਵਲਿੰਗ ਦੀ ਪੂਜਾ ਕਰਦੀ ਨਜ਼ਰ ਆ ਰਹੀ ਹੈ।

- Advertisement -

ਕੰਗਨਾ ਰਣੌਤ ਨੇ ਇਸ ਫੋਟੋ ਦੇ ਕੈਪਸ਼ਨ ‘ਤੇ ਲਿਖਿਆ ਹੈ-ਮਹਾਸ਼ਿਵਰਾਤਰੀ ਦੀਆਂ ਸ਼ੁੱਭਕਾਮਨਾਵਾਂ। ਇਸ ਤਰ੍ਹਾਂ ਕੰਗਨਾ ਨੇ ਇਸ ਖਾਸ ਮੌਕੇ ‘ਤੇ ਸਾਰੇ ਪ੍ਰਸ਼ੰਸਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕੰਗਨਾ ਰਣੌਤ ਦੀ ਇਸ ਤਾਜ਼ਾ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕੰਗਨਾ ਰਣੌਤ ਨੇ ਫਿਲਮ ਧਾਕੜ ਤੋਂ ਬਾਅਦ ਤੋਂ ਹੀ ਵੱਡੇ ਪਰਦੇ ਤੋਂ ਦੂਰੀ ਬਣਾ ਰਹੀ ਹੈ। ਅਜਿਹੇ ‘ਚ ਹਰ ਕੋਈ ਕੰਗਨਾ ਰਣੌਤ ਦੀਆਂ ਆਉਣ ਵਾਲੀਆਂ ਫਿਲਮਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment