ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰਕੇ ਦਿੱਤੀ ਵਧਾਈ

Rajneet Kaur
2 Min Read

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਫੁੱਲਾਂ ਦੀ ਸਜਾਵਟ ਕੀਤੀ ਗਈ। ਇਸ ਨੂੰ ਭਾਰਤ ਅਤੇ ਵਿਦੇਸ਼ਾਂ ਤੋਂ ਲਿਆਂਦੇ 50 ਮਿਲੀਅਨ ਖੁਸ਼ਬੂਦਾਰ ਫੁੱਲਾਂ ਨਾਲ ਸਜਾਇਆ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਸਿਆਸੀ ਆਗੂਆਂ ਵੱਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਭਗਵੰਤ ਮਾਨ ਨੇ ਟਵੀਟ ‘ਚ ਲਿਖਿਆ , ““ਸ਼ਬਦ ਗੁਰੂ” ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ,ਜੋ ਸਾਡੇ ਸਾਰਿਆਂ ਦੇ ਦੁੱਖਾਂ-ਸੁੱਖਾਂ ‘ਚ ਅੰਗ ਸੰਗ ਸਹਾਈ ਹੁੰਦੇ ਨੇ, ਹਰ ਔਖੇ-ਸੌਖੇ ਸਮੇਂ ‘ਚ ਸਾਨੂੰ ਸਦਾ ਸੇਧ ਦਿੰਦੇ ਨੇ, ਸਿੱਖ ਕੌਮ ਸਮੇਤ ਕੁੱਲ ਲੁਕਾਈ ਦੇ ਚਾਨਣ ਪ੍ਰਕਾਸ਼ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ , “ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ‘ਤੇ ਆਓ ਬਾਣੀ ਅਨੁਸਾਰ ਜੀਵਨ ਜਿਉਣ ਦਾ ਅਹਿਦ ਕਰੀਏ। ਗੁਰੂ ਸਾਹਿਬਾਨਾਂ ਵੱਲੋਂ ਮਨੁੱਖਤਾ ਨੂੰ ਬਖਸ਼ੀ ਵੱਡਮੁੱਲੀ ਦਾਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਥਮ ਪ੍ਰਕਾਸ਼ ਗੁਰਪੁਰਬ ਦੀ ਸਮੁੱਚੀ ਲੋਕਾਈ ਨੂੰ ਲੱਖ-ਲੱਖ ਵਧਾਈ।”

ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਹੈ, “ਹਾਜ਼ਰਾ ਹਜ਼ੂਰ, ਜ਼ਾਹਰਾ ਜ਼ਹੂਰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਆਓ ਪਾਵਨ ਸ਼ਬਦ ਗੁਰੂ ਜੀ ਤੋਂ ਸੇਧ ਲੈ ਕੇ ਮਨ, ਬਚਨ ਅਤੇ ਕਰਮ ਨੂੰ ਇਕਸਾਰ ਕਰਦੇ ਹੋਏ ਗੁਰੂ ਦੀ ਮਿਹਰ ਅਤੇ ਅਸੀਸ ਦੇ ਪਾਤਰ ਬਣੀਏ। ਵਾਹਿਗੁਰੂ ਕੁੱਲ ਕਾਇਨਾਤ ਉੱਤੇ ਸਦਾ ਮਿਹਰ ਦੀ ਨਦਰ ਬਣਾਈ ਰੱਖਣ।”

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment