ਦੂਜੇ ਦਿਨ ਵੀ ਕਿਸਾਨਾਂ ਵਲੋਂ ਧਰਨਾ ਜਾਰੀ

Rajneet Kaur
1 Min Read

ਚੰਡੀਗੜ੍ਹ: ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  ਇਸ ਦੌਰਾਨ ਕਿਸਾਨਾਂ ਵੱਲੋਂ ਕਈ ਥਾਂ ਰੋਡ ਜਾਮ ਕੀਤੇ ਗਏ। ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੌਰਾਨ ਐਮਰਜੈਂਸੀ ਸੇਵਾਵਾਂ (ਐਂਬੂਲੈਂਸ ਆਦਿ) ਨੂੰ ਨਹੀਂ ਰੋਕਿਆ ਗਿਆ। ਕਿਸਾਨਾਂ ਵੱਲੋਂ ਮਾਨਸਾ, ਤਲਵੰਡੀ ਸਾਬੋ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਫਰੀਦਕੋਟ ਵਿੱਚ ਧਰਨਾ ਜਾਰੀ ਹੈ।

ਕਿਸਾਨਾਂ ਦਾ  ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਸ਼ਹੀਦ ਕਿਸਾਨਾਂ ਦੇ ਪਾਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ ਧਰਨਾ ਲਗਾਇਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment