ਕਾਂਗਰਸੀ ਸਾਬਕਾ MLA ਜਲਾਲਪੁਰ ਵਿਜੀਲੈਂਸ ਦੇ ਨਿਸ਼ਾਨੇ ‘ਤੇ, ਲੁਕ ਆਉਟ ਨੋਟਿਸ ਜਾਰੀ

Rajneet Kaur
2 Min Read

ਨਿਊਜ਼ ਡੈਸਕ:  ਕਾਂਗਰਸ ਸਰਕਾਰ ਦੇ ਕਈ ਸਾਬਕਾ ਮੰਤਰੀ ਤੇ ਵਿਧਾਇਕ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਚੁੱਕੇ ਹਨ।ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਘਨੌਰ ਹਲਕੇ ਦੇ ਅੰਮ੍ਰਿਤਸਰ-ਕੋਲਕਾਤਾ ਇੰਟੈਗਰੇਟੇਡ ਕਾਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ‘ਚ ਹੋਏ ਕਥਿਤ ਘਪਲੇ ਦੇ ਮਾਮਲੇ ‘ਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਮਦਨ ਲਾਲ ਜਲਾਲਪੁਰ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

PVB ਨੇ ਪੰਜ ਪਿੰਡਾਂ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾਂ ਦੀ 1104 ਏਕੜ ਜ਼ਮੀਨ ਅਧਿਗ੍ਰਹਿਣ ਕੀਤੀ ਗਈ ਸੀ। ਇਸ ਜ਼ਮੀਨ ਦੇ ਮੁਆਵਜ਼ੇ ਵਜੋਂ ਕਰੀਬ 205 ਕਰੋੜ ਰੁਪਏ ਦਿੱਤਾ ਗਿਆ ਸੀ। ਇਨ੍ਹਾਂ ਪਿੰਡਾਂ ਨੂੰ 97.8 ਕਰੋੜ ਰੁਪਏ ਵੱਖਰੇ ਮਿਲੇ ਸਨ।

ਇਸ ਮਾਮਲੇ ਦੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਵਿਜੀਲੈਂਸ ਬਿਊਰੋ ਪਟਿਆਲਾ ਨੇ ਇਸ ਮਾਮਲੇ ਦੀ ਪੜਤਾਲ ਕੀਤੀ ਸੀ। ਵਿਜੀਲੈਂਸ ਰੇਂਜ ਪਟਿਆਲਾ ਨੇ 26 ਮਈ, 2022 ਨੂੰ ਐਫਆਈਆਰ ਦਰਜ ਕੀਤੀ ਸੀ ਤੇ ਹੁਣ ਤੱਕ ਇਸ ਕੇਸ ‘ਚ ਸਰਕਾਰੀ ਤੇ ਪ੍ਰਾਈਵੇਟ 34 ਵਿਅਕਤੀ ਨਾਮਜ਼ਦ ਕੀਤੇ ਹਨ ਤੇ ਇਨ੍ਹਾਂ ‘ਚ 10 ਪ੍ਰਾਈਵੇਟ ਫ਼ਰਮਾਂ ਵੀ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਵਾਏ ਗਏ ਹਨ, ਉਨ੍ਹਾਂ ‘ਚ ਕਰੋੜਾਂ ਰੁਪਏ ਦਾ ਗ਼ਬਨ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment