ਏਅਰ ਇੰਡੀਆ ‘ਚ ਇੱਕ ਵਾਰ ਫਿਰ ਨੌਜਵਾਨ ਨੇ ਨਸ਼ੇ ‘ਚ ਕੀਤਾ ਸ਼ਰਮਨਾਕ ਕੰਮ

Prabhjot Kaur
2 Min Read

ਨਵੀਂ ਦਿੱਲੀ: ਏਅਰ ਇੰਡੀਆ ਦੀ ਨਿਊਯਾਰਕ-ਦਿੱਲੀ ਫਲਾਈਟ ਵਿੱਚ ਮਹਿਲਾ ਸਹਿਯਾਤਰੀ ‘ਤੇ ਪੇਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਲਗਭਗ 10 ਦਿਨ ਬਾਅਦ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ ਵੀ ਇਕ ਸ਼ਰਾਬੀ ਯਾਤਰੀ ਨੇ ਇਕ ਮਹਿਲਾ ਯਾਤਰੀ ਦੇ ਕੰਬਲ ‘ਤੇ ਪਿਸ਼ਾਬ ਕਰ ਦਿੱਤਾ। ਪੀੜਤ ਔਰਤ ਨੇ ਪੈਰਿਸ-ਦਿੱਲੀ ਸੈਕਟਰ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ, ਦੋਸ਼ੀ ਯਾਤਰੀ ਨੇ ਇਸ ਮਾਮਲੇ ‘ਚ ਲਿਖਤੀ ਮੁਆਫੀਨਾਮਾ ਦੇ ਦਿੱਤਾ, ਜਿਸ ਤੋਂ ਬਾਅਦ ਉਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਮਾਮਲਾ ਏਅਰ ਇੰਡੀਆ ਦੀ ਉਡਾਣ ਦਾ ਹੈ। 6 ਦਸੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਨੰਬਰ 142 ਦੇ ਪਾਇਲਟ ਨੇ ਵੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਦੋਸ਼ੀ ਪੁਰਸ਼ ਯਾਤਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਦੋਸ਼ੀ ਯਾਤਰੀ ਕਿਸ ਕਲਾਸ ‘ਚ ਸਫਰ ਕਰ ਰਿਹਾ ਸੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਫਲਾਈਟ ਸਵੇਰੇ ਲਗਭਗ 9.40 ਵਜੇ ਦਿੱਲੀ ਹਵਾਈ ਅੱਡੇ ‘ਤੇ ਉੱਤਰੀ ਸੀ।

ਹਵਾਈ ਅੱਡੇ ਦੀ ਸੁਰੱਖਿਆ ਗਾਰਡ ਨੂੰ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ ਕਿ ਇੱਕ ਪੁਰਸ਼ ਯਾਤਰੀ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਕੈਬਿਨ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਿਹਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੱਸਿਆ ਗਿਆ ਕਿ ਨੌਜਵਾਨ ਨੇ ਮਹਿਲਾ ਯਾਤਰੀ ਦੇ ਕੰਬਲ ‘ਤੇ ਪਿਸ਼ਾਬ ਵੀ ਕਰ ਦਿੱਤਾ ਸੀ। ਜਿਵੇਂ ਹੀ ਫਲਾਈਟ ਲੈਂਡ ਹੋਈ, ਯਾਤਰੀ ਨੂੰ ਸੀਆਈਐਸਐਫ ਦੇ ਜਵਾਨਾਂ ਨੇ ਫੜ ਲਿਆ। ਇਸ ਤੋਂ ਬਾਅਦ ਨੌਜਵਾਨ ਨੇ ਲਿਖਤੀ ਤੌਰ ‘ਤੇ ਮੁਆਫੀ ਮੰਗ ਲਈ, ਜਿਸ ਤੋਂ ਬਾਅਦ ਦੋਵਾਂ ਯਾਤਰੀਆਂ ਵਿਚਾਲੇ ਆਪਸੀ ਸਮਝੌਤਾ ਹੋ ਗਿਆ।

ਸਮਝੌਤੇ ਤੋਂ ਬਾਅਦ ਦੋਸ਼ੀ ਨੌਜਵਾਨ ਨੂੰ ਜਾਣ ਦਿੱਤਾ ਗਿਆ। ਮਹਿਲਾ ਯਾਤਰੀ ਨੇ ਪਹਿਲਾਂ ਲਿਖਤੀ ਸ਼ਿਕਾਇਤ ਕੀਤੀ ਸੀ। ਬਾਅਦ ਵਿੱਚ ਉਸਨੇ ਪੁਲਿਸ ਕੇਸ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਲਈ ਯਾਤਰੀ ਨੂੰ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ।

- Advertisement -

Share this Article
Leave a comment