ਨੂੰਹ ‘ਚ ਇਕ ਵਾਰਿ ਫਿਰ ਵਿਗੜਿਆ ਮਾਹੌਲ, ਮੰਦਿਰ ਜਾਣ ਵਾਲੀਆਂ ਔਰਤਾਂ ‘ਤੇ ਕੀਤਾ ਪਥਰਾਅ

Rajneet Kaur
2 Min Read

ਨਿਊਜ਼ ਡੈਸਕ: ਕਰੀਬ 3 ਮਹੀਨੇ ਦੀ ਸ਼ਾਂਤੀ ਤੋਂ ਬਾਅਦ ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਇਕ ਵਾਰ ਫਿਰ ਤਣਾਅ ਪੈਦਾ ਹੋ ਗਿਆ ਹੈ। ਪੁਲਿਸ ਅਨੁਸਾਰ ਮੰਗਲਵਾਰ ਦੇਰ ਸ਼ਾਮ ਕੁਝ ਔਰਤਾਂ ਖੂਹ ਦੀ ਪੂਜਾ ਕਰਨ ਲਈ ਮੰਦਿਰਜਾ ਰਹੀਆਂ ਸਨ। ਫਿਰ ਕੱਟੜਪੰਥੀਆਂ ਨੇ ਵੱਡੀ ਮਸਜਿਦ ਦੇ ਸਿਖਰ ਤੋਂ ਉਨ੍ਹਾਂ ‘ਤੇ ਪਥਰਾਅ ਕੀਤਾ। ਘਟਨਾ ‘ਚ ਕਈ ਔਰਤਾਂ ਜ਼ਖਮੀ ਹੋ ਗਈਆਂ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਐੱਸਪੀ ਨਰਿੰਦਰ ਸਿੰਘ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ।

ਐਸਪੀ ਨੇ ਦੱਸਿਆ ਕਿ ਔਰਤਾਂ ਗੀਤ ਗਾਉਂਦੀਆਂ ਖੂਹ ਦੀ ਪੂਜਾ ਕਰਨ ਜਾ ਰਹੀਆਂ ਸਨ। ਫਿਰ ਕੱਟੜਪੰਥੀਆਂ ਨੇ ਮਦਰੱਸੇ ਦੇ ਉੱਪਰੋਂ ਉਨ੍ਹਾਂ ‘ਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਇਸ ਘਟਨਾ ‘ਚ ਕਈ ਔਰਤਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਫਿਰ ਤੋਂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

SP ਨਰਿੰਦਰ ਸਿੰਘ ਅਨੁਸਾਰ ਘਟਨਾ ਵਿੱਚ ਸ਼ਾਮਿਲ ਕਈ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਮਦਰੱਸੇ ਦੇ ਮੌਲਵੀ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਦੋਵੇਂ ਭਾਈਚਾਰਿਆਂ ਦੇ ਲੋਕ ਇਕੱਠੇ ਹੋ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਨਾ ਕੇ ਵਾਪਿਸ ਭੇਜ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਸਥਿਤੀ ਵਿਗਾੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment