ਅਕਾਲੀ ਸਰਪੰਚ ਕਤਲ ਮਾਮਲੇ ‘ਚ ਇੱਕ ਦੋਸ਼ੀ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ

TeamGlobalPunjab
2 Min Read

ਬਟਾਲਾ: ਪੁਲਿਸ ਵੱਲੋਂ ਮੰਗਲਵਾਰ ਨੂੰ ਸਾਬਕਾ ਸਰਪੰਚ ਦੇ ਕਤਲ ਮਾਮਲੇ ਵਿੱਚ ਇੱਕ ਨੌਜਵਾਨ ਅੰਮ੍ਰਿਤਪਾਲ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਦਾਲਮ ਨੰਗਲ ਥਾਣਾ ਕਿਲਾ ਲਾਲ ਸਿੰਘ ਵੀ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਵਿੱਚ ਸ਼ਾਮਲ ਸਨ ।

ਪੁਲਿਸ ਨੂੰ ਸੂਚਨਾ ਸੀ ਕਿ ਅੰਮ੍ਰਿਤਪਾਲ ਸਿੰਘ ਮਹਾਰਾਸ਼ਟਰ ਵਿੱਚ ਹਨ ਜਿਸ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰਨ ਲਈ ਐਸਪੀ ਜਸਬੀਰ ਰਾਏ ਦੀ ਅਗਵਾਈ ਵਿੱਚ ਬਟਾਲਾ ਤੋਂ ਪੁਲਿਸ ਟੀਮ ਨੂੰ ਭੇਜਿਆ ਗਿਆ। 25 ਨਵੰਬਰ ਦੀ ਰਾਤ ਲਗਭਗ 9 ਵਜੇ ਅੰਮ੍ਰਿਤਪਾਲ ਸਿੰਘ ਨੂੰ ਪੂਰਨਾ ਰੇਲਵੇ ਸਟੇਸ਼ਨ ਜ਼ਿਲ੍ਹਾ ਪਰਭਣੀ, ਮਹਾਰਾਸ਼ਟਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਨਾਦੇੜ ਜਾ ਰਿਹਾ ਸੀ।

ਧਿਆਨ ਯੋਗ ਹੈ ਕਿ 18 ਨਵੰਬਰ ਨੂੰ ਪਿੰਡ ਢਿਲਵਾਂ ਦੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦਾ ਕੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦਲਬੀਰ ਸਿੰਘ ਦੇ ਬੇਟੇ ਸੰਦੀਪ ਸਿੰਘ ਦੇ ਬਿਆਨਾਂ ‘ਤੇ ਬਲਵਿੰਦਰ ਸਿੰਘ, ਉਸਦੇ ਬੇਟੇ ਮੇਜਰ ਸਿੰਘ ਤੇ ਮਨਦੀਪ ਸਿੰਘ ਵਾਸੀ ਪਿੰਡ ਢਿਲਵਾਂ ਸਣੇ ਸੱਤ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ ਜੋ ਕਿ ਫਿਲਹਾਲ ਫਰਾਰ ਹਨ।

ਸਰਪੰਚ ਦੇ ਕਤਲ ਤੋਂ ਬਾਅਦ ਬਟਾਲਾ ਪੁਲਿਸ ਨੇ ਪੰਜ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਸੀ। ਪੁਲਿਸ ਦੀ ਕਾਰਵਾਈ ਨੂੰ ਲੈ ਕੇ ਹੌਲੀ ਰਫਤਾਰ ਨੂੰ ਵੇਖਦਿਆਂ ਸੋਮਵਾਰ ਨੂੰ ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਬਰਾਂ ਤੇ ਅਕਾਲੀ ਵਰਕਰਾਂ ਨੇ ਦੋਸ਼ੀਆਂ ਦੀ ਗ੍ਰਿਫ਼ਤਾਰ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ।

- Advertisement -

Share this Article
Leave a comment