ਚੰਡੀਗੜ੍ਹ ਦੇ ਸੈਕਟਰ -10 ਸਥਿਤ ਇਕ ਕੋਠੀ ‘ਤੇ ਹਮਲਾ ਕੀਤਾ ਗਿਆ ਹੈ। ਇੱਥੇ ਕੋਠੀ ਨੰਬਰ 575 ਦੇ ਅੰਦਰ ਵਿਸਫੋਟਕ ਯੰਤਰ ਸੁੱਟਿਆ ਗਿਆ ਸੀ, ਜਿਸ ਨਾਲ ਜ਼ਬਰਦਸਤ ਧਮਾਕਾ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਖੁਫੀਆ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਅਧਿਕਾਰੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ। ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ ਹਨ।
ਡੀਗੜ੍ਹ ਪੁਲਿਸ ਫਿਲਹਾਲ ਇਸ ਮਾਮਲੇ ‘ਚ ਗੈਂਗਸਟਰ ਅਤੇ ਅੱਤਵਾਦੀ ਦੋਹਾਂ ਐਂਗਲਾਂ ਤੋਂ ਜਾਂਚ ਕਰ ਰਹੀ ਹੈ। ਜਿਸ ਤਰੀਕੇ ਨਾਲ ਇਹ ਹਮਲਾ ਹੋਇਆ ਹੈ, ਇਹ ਕੋਈ ਆਮ ਹਮਲਾ ਨਹੀਂ ਹੈ। ਇਸ ਦੀਆਂ ਤਾਰਾਂ ਇਕ ਵਾਰ ਫਿਰ ਸਰਹੱਦ ਪਾਰ ਬੈਠੇ ਅੱਤਵਾਦੀਆਂ ਵੱਲ ਇਸ਼ਾਰਾ ਕਰ ਰਹੀਆਂ ਹਨ। ਜਿਸ ‘ਚ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਲੰਡਾ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਵਿਅਕਤੀਆਂ ਬਾਰੇ ਜਾਣਕਾਰੀ ਦੇਣ ਲਈ ਪੁਲਿਸ ਕੰਟਰੋਲ ਰੂਮ ਨੰ. 0172-2749194 ਜਾਂ 112 ਅਤੇ ਵਟਸਐਪ ਨੰ. 9465121000 ਜਾਰੀ ਕੀਤੇ ਗਏ ਹਨ।
ਸ਼ੱਕੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਇਨਾਮ
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਮੌਕੇ ਤੋਂ ਇੱਕ ਸ਼ੱਕੀ ਆਟੋ ਆਉਂਦਾ ਦਿਖਾਈ ਦੇ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਵਿਸਫੋਟਕ ਯੰਤਰ ਸੁੱਟਣ ਵਾਲੇ ਆਰੋਪੀ ਇਸ ‘ਚ ਬੈਠ ਕੇ ਆਏ ਸੀ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 6 ਵਜੇ ਵਾਪਰੀ। ਚੰਡੀਗੜ੍ਹ ਪ੍ਰਸ਼ਾਸਨ ਨੇ ਹਮਲੇ ਨਾਲ ਸਬੰਧਤ ਕਿਸੇ ਵੀ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ।
ਐਸ.ਐਸ.ਪੀ. ਕੰਵਰਦੀਪ ਕੌਰ ਨੇ ਕਿਹਾ ਕਿ ਇਥੇ ਇਕ ਛੋਟਾ ਪ੍ਰੈਸ਼ਰ ਕਿਸਮ ਦਾ ਧਮਾਕਾ ਹੋਇਆ ਹੈ, ਜਿਸ ਕਾਰਨ ਖਿੜਕੀਆਂ ਨੂੰ ਨੁਕਸਾਨ ਪਹੁੰਚਿਆ ਹੈ। ਸੀ.ਐਫ.ਐਸ.ਐਲ. ਟੀਮ ਵੀ ਪਹੁੰਚ ਗਈ ਹੈ। ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ 2 ਸ਼ੱਕੀ ਲੋਕ ਇਕ ਆਟੋ ‘ਚ ਆਏ ਅਤੇ ਉਨ੍ਹਾਂ ਨੇ ਧਮਾਕੇ ਵਾਲੀ ਕੋਈ ਚੀਜ਼ ਸੁੱਟੀ। ਕੁਝ ਸ਼ੱਕੀਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਨਿਸ਼ਾਨੇ ‘ਤੇ ਸੀ ਦੂਜਾ ਪਰਿਵਾਰ
ਸੂਤਰਾਂ ਮੁਤਾਬਕ ਜਿਸ ਘਰ ‘ਚ ਵਿਸਫੋਟਕ ਯੰਤਰ ਸੁੱਟਿਆ ਗਿਆ, ਉਹ ਪਰਿਵਾਰ ਨਿਸ਼ਾਨੇ ‘ਤੇ ਨਹੀਂ ਸੀ। ਪਹਿਲਾਂ ਇਸ ਘਰ ਵਿੱਚ ਕੋਈ ਵਿਅਕਤੀ ਰਹਿੰਦਾ ਸੀ ਅਤੇ ਉਹ ਨਿਸ਼ਾਨੇ ‘ਤੇ ਸੀ। ਲੱਗਦਾ ਹੈ ਕਿ ਹਮਲੇ ਦਾ ਟਾਸਕ ਪਹਿਲਾਂ ਦਿੱਤਾ ਗਿਆ ਸੀ। ਜਿਸ ਨੂੰ ਕਾਫੀ ਸਮੇਂ ਬਾਅਦ ਅੰਜਾਮ ਦਿੱਤਾ ਗਿਆ।
ਪਹਿਲਾਂ ਕੋਠੀ ਵਿੱਚ ਰਹਿੰਦਾ ਸੀ ਪੰਜਾਬ ਪੁਲੀਸ ਦਾ ਸੇਵਾਮੁਕਤ ਐਸਐਸਪੀ
ਜਿਸ ਕੋਠੀ ‘ਚ ਬਲਾਸਟ ਹੋਇਆ ,ਉਸ ‘ਚ ਪਹਿਲਾਂ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਐਸਐਸਪੀ ਦਾ ਪਰਿਵਾਰ ਰਹਿੰਦਾ ਸੀ। ਅਜਿਹੀ ਸੂਚਨਾ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਗੈਂਗਸਟਰ ਤੋਂ ਖਤਰੇ ਦੀ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ। ਹਾਲਾਂਕਿ, ਜਦੋਂ ਤੱਕ ਰਿੰਦਾ ਗੈਂਗ ਹਮਲੇ ਦੀ ਯੋਜਨਾ ਬਣਾ ਰਿਹਾ ਸੀ, ਉਦੋਂ ਤੱਕ ਸੇਵਾਮੁਕਤ ਐੱਸਐੱਸਪੀ ਦਾ ਪਰਿਵਾਰ ਉੱਥੋਂ ਚਲਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।