ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ ਫਰਾਰ ਹੋਏ 3 ਕੈਦੀਆਂ ‘ਚੋਂ ਇੱਕ ਕਪੂਰਥਲਾ ਤੋਂ ਗ੍ਰਿਫ਼ਤਾਰ

TeamGlobalPunjab
1 Min Read

ਪਟਿਆਲਾ: ਸੈਂਟਰਲ ਜੇਲ੍ਹ ‘ਚੋਂ ਫਰਾਰ ਹੋਏ ਤਿੰਨ ਕੈਦੀਆਂ ‘ਚੋਂ ਇੱਕ ਨੂੰ ਪੁਲੀਸ ਨੇ ਗ੍ਰਿਫਤਾਰ ਕਰਨ ‘ਚ ਕਾਮਯਾਬੀ ਹਾਸਲ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਦੀ ਇੰਦਰਜੀਤ ਨੂੰ ਪਟਿਆਲਾ-ਕਪੂਰਥਲਾ ਪੁਲੀਸ ਨੇ ਸਾਂਝੇ ਆਪਰੇਸ਼ਨ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕੈਦੀ ਇੰਦਰਜੀਤ ਸਿੰਘ ਵਾਸੀ ਜ਼ਿਲ੍ਹਾ ਕਪੂਰਥਲਾ ਨੂੰ ਉਥੋਂ ਦੀ ਅਦਾਲਤ ਵੱਲੋਂ ਐੱਨਡੀਪੀਐੱਸ ਐਕਟ ਤਹਿਤ 10 ਸਾਲ  ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ।

ਐੱਸਐੱਸਪੀ ਬਿਕਰਮਜੀਤ ਦੁੱਗਲ ਨੇ ਦੱਸਿਆ ਕਿ ਫਰਾਰ ਹੋਏ ਇੱਕ ਕੈਦੀ ਦੀ ਗ੍ਰਿਫ਼ਤਾਰੀ ਹੋਈ ਹੈ ਤੇ ਜਲਦ ਹੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ 26 ਅਪ੍ਰੈਲ ਦੀ ਰਾਤ ਕੇਂਦਰੀ ਜੇਲ੍ਹ ‘ਚੋਂ ਤਿੰਨ ਕੈਦੀ ਫਰਾਰ ਹੋਏ ਸਨ। ਜਿਨ੍ਹਾਂ ‘ਚੋ ਇੱਕ ਕੈਦੀ ਸ਼ੇਰ ਸਿੰਘ ਨੂੰ ਯੂਕੇ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜਸਪ੍ਰੀਤ ਸਿੰਘ ਜ਼ਿਲ੍ਹਾ ਰੂਪਨਗਰ ਦਾ ਰਹਿਣ ਵਾਲਾ ਹੈ, ਜਿਸ ਖ਼ਿਲਾਫ ਸਾਲ 2018 ‘ਚ ਕਤਲ ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੋਇਆ ਸੀ ਤੇ ਕੇਂਦਰੀ ਜੇਲ੍ਹ ਪਟਿਆਲਾ
‘ਚ ਬੰਦ ਸੀ।

Share this Article
Leave a comment