TikTok ਕਾਰਨ ਇਕ ਬੱਚੇ ਨੇ ਦੂਜੇ ਦੀ ਕੀਤੀ ਹੱਤਿਆ, ਹੁਣ ਇਸ ਦੇਸ਼ ਦੀ ਸਰਕਾਰ ਨੇ TikTok ‘ਤੇ ਲਗਾਈ ਪਾਬੰਦੀ

Global Team
3 Min Read

ਨਿਊਜ਼ ਡੈਸਕ: ਦੁਨੀਆ ਦੇ ਸਾਰੇ ਦੇਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਕਾਰਨ ਹੋਏ ਨੁਕਸਾਨ ਨਾਲ ਜੂਝ ਰਹੇ ਹਨ। ਬੱਚਿਆਂ ਅਤੇ ਕਿਸ਼ੋਰਾਂ ਦੀ ਮਾਨਸਿਕਤਾ ‘ਤੇ ਮਾੜੇ ਪ੍ਰਭਾਵ ਕਾਰਨ ਅਪਰਾਧ, ਤਣਾਅ ਆਦਿ ਦੇ ਮਾਮਲੇ ਵਧ ਰਹੇ ਹਨ। ਇਸ ਨੂੰ ਦੇਖਦੇ ਹੋਏ ਹੁਣ ਸਰਕਾਰਾਂ ਸੋਸ਼ਲ ਮੀਡੀਆ ਨੂੰ ਲੈ ਕੇ ਸ਼ਿਕੰਜਾ ਕੱਸ ਰਹੀਆਂ ਹਨ। ਹਾਲ ਹੀ ‘ਚ ਆਸਟ੍ਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਬੈਨ ਕਰਨ ਦਾ ਫੈਸਲਾ ਕੀਤਾ ਹੈ। ਹੁਣ ਅਲਬਾਨੀਆ ਸਰਕਾਰ ਨੇ ਵੀ ਸਖ਼ਤ ਕਦਮ ਚੁੱਕਿਆ ਹੈ। ਅਲਬਾਨੀਆ ਦੇ ਪ੍ਰਧਾਨ ਮੰਤਰੀ ਨੇ ਵੀਡੀਓ ਸੇਵਾ ‘ਟਿਕ-ਟਾਕ’ ਨੂੰ ਇਕ ਸਾਲ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ‘ਤੇ ਹਿੰਸਾ, ਖਾਸ ਤੌਰ ‘ਤੇ ਬੱਚਿਆਂ ਵਿਚਕਾਰ ਹਿੰਸਾ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ ਹੈ।

ਅਸਲ ‘ਚ ਅਲਬਾਨੀਆ ‘ਚ ‘ਟਿਕ-ਟਾਕ’ ਕਾਰਨ ਇਕ ਨਾਬਾਲਗ ਬੱਚੇ ਨੇ ਦੂਜੇ ਬੱਚੇ ਦੀ ਚਾਕੂ ਮਾਰ ਕੇ ਹੱ.ਤਿਆ ਕਰ ਦਿੱਤੀ। ਅਲਬਾਨੀਅਨ ਅਧਿਕਾਰੀਆਂ ਨੇ ਇਸ ਘਟਨਾ ਤੋਂ ਬਾਅਦ ਅਧਿਆਪਕਾਂ ਅਤੇ ਮਾਪਿਆਂ ਨਾਲ 1,300 ਮੀਟਿੰਗਾਂ ਕੀਤੀਆਂ ਹਨ। ਪ੍ਰਧਾਨ ਮੰਤਰੀ ਐਡੀ ਰਾਮਾ ਨੇ ਅਧਿਆਪਕਾਂ ਅਤੇ ਮਾਪਿਆਂ ਨਾਲ ਇੱਕ ਮੀਟਿੰਗ ਵਿੱਚ ਕਿਹਾ ਕਿ TikTok ਹਰ ਕਿਸੇ ਲਈ ਪੂਰੀ ਤਰ੍ਹਾਂ ਬੰਦ ਹੋ ਜਾਵੇਗਾ। TikTok ਅਲਬਾਨੀਆ ਗਣਰਾਜ ਵਿੱਚ ਉਪਲਬਧ ਨਹੀਂ ਹੋਵੇਗਾ। ਰਾਮਾ ਨੇ ਕਿਹਾ ਕਿ ਇਹ ਫੈਸਲਾ ਅਗਲੇ ਸਾਲ ਤੋਂ ਲਾਗੂ ਕਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ TikTok ਨੇ ਅਲਬਾਨੀਆ ਸਰਕਾਰ ਨੂੰ ਚਾਕੂ ਮਾਰੇ ਗਏ ਕਿਸ਼ੌਰ ਦੇ ਮਾਮਲੇ ‘ਤੇ ਤੁਰੰਤ ਸਪੱਸ਼ਟ ਜਾਣਕਾਰੀ ਦੇਣ ਲਈ ਕਿਹਾ ਹੈ। ਕੰਪਨੀ ਨੇ ਕਿਹਾ ਕਿ ਉਸ ਨੂੰ ਕੋਈ ਸਬੂਤ ਨਹੀਂ ਮਿਲਿਆ ਕਿ ਦੋਸ਼ੀ ਜਾਂ ਪੀੜਤ ਦਾ ਟਿਕਟੋਕ ਖਾਤਾ ਸੀ। ਕਈ ਰਿਪੋਰਟਾਂ ਨੇ ਅਸਲ ਵਿੱਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਸ ਘਟਨਾ ਨਾਲ ਸਬੰਧਤ ਵੀਡੀਓਜ਼ TikTok ‘ਤੇ ਨਹੀਂ ਬਲਕਿ ਕਿਸੇ ਹੋਰ ਪਲੇਟਫਾਰਮ ‘ਤੇ ਸ਼ੇਅਰ ਕੀਤੇ ਗਏ ਸਨ। ਸਥਾਨਕ ਖੋਜਕਰਤਾਵਾਂ ਦੇ ਅਨੁਸਾਰ, ਦੇਸ਼ ਵਿੱਚ TikTok ਉਪਭੋਗਤਾਵਾਂ ਦੀ ਗਿਣਤੀ ਬੱਚਿਆਂ ਵਿੱਚ ਸਭ ਤੋਂ ਵੱਧ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment