ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਅਤੇ ਸਰਕਾਰੀ ਨੌਕਰੀ ਦਾ ਐਲਾਨ: CM ਮਾਨ

Rajneet Kaur
1 Min Read

ਚੰਡੀਗੜ੍ਹ: CM ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।  ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਮੌਤ ਹੋਈ ਸੀ ।ਜਿਸ ਤੋਂ ਬਾਅਦ CM ਮਾਨ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਸ਼ਹੀਦ ਦਾ ਦਰਜਾ ਦਿਤਾ  ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਵਿਰੁਧ ਕਾਰਵਾਈ ਦਾ ਵੀ ਭਰੋਸਾ ਦਿਤਾ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਵਰ ਨੂੰ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿਤੀ ਜਾਵੇਗੀ। ਦੋਸ਼ੀਆਂ ਵਿਰੁਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ…ਫਰਜ਼ ਨਿਭਾ ਰਹੇ ਹਾਂ..”।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment